ਲੋਕ ਸਭਾ ਦੇ ਮੌਨਸੂਨ ਸੈਸ਼ਨ ‘ਚ ਸ਼ਾਮਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਨੇ ਮੰਗੀ ਇਜਾਜ਼ਤ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 26 ਜੁਲਾਈ ,ਬੋਲੇ ਪੰਜਾਬ ਬਿਊਰੋ;

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇੱਕ ਚਿੱਠੀ ਜਨਤਕ ਕੀਤੀ ਹੈ। ਜਿਸ ‘ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਫਿਰ ਲੋਕ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਇਜਾਜ਼ਤ ਮੰਗੀ ਹੈ। ਇਸ ਸਬੰਧੀ ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ 20 ਜੁਲਾਈ ਤੋਂ 13 ਅਗਸਤ 2026 ਤੱਕ ਚੱਲ ਰਹੇ ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਸ਼ਾਮਿਲ ਹੋਣ ਦੀ ਆਗਿਆ ਦੇਣ ਦੀ ਅਪੀਲ ਕੀਤੀ ਹੈ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇਹ ਚਿੱਠੀ ਜਨਤਕ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਸੰਸਦ ਮੈਂਬਰ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਨੂੰ ਹੁਣ ਤੱਕ ਕਿਸੇ ਵੀ ਸੰਸਦੀ ਸੈਸ਼ਨ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕਾਰਨ ਅੰਮ੍ਰਿਤਪਾਲ ਸਿੰਘ ਆਪਣੇ ਹਲਕੇ ਦੇ ਲੋਕਾਂ ਦੇ ਮੁੱਦੇ ਸੰਸਦ ਵਿੱਚ ਨਹੀਂ ਚੁੱਕ ਸਕੇ ਅਤੇ ਨਾ ਹੀ ਆਪਣੇ ਸੰਸਦੀ ਫ਼ਰਜ਼ ਨਿਭਾ ਸਕੇ। ਤਰਸੇਮ ਸਿੰਘ ਨੇ ਦੋਸ਼ ਲਾਇਆ ਕਿ ਅੰਮ੍ਰਿਤਪਾਲ ਸਿੰਘ ਨੂੰ ਐੱਮ ਪੀ ਐੱਲ ਏ ਡੀ (MPLAD) ਫੰਡਾਂ ਤੱਕ ਪਹੁੰਚ ਤੋਂ ਵੀ ਵਾਂਝਾ ਰੱਖਿਆ ਗਿਆ ਹੈ, ਜਿਸ ਨਾਲ ਖਡੂਰ ਸਾਹਿਬ ਵਿੱਚ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਵੱਲੋਂ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਦੁਬਾਰਾ ਕੀਤੀ ਗਈ ਇਹ ਅਪੀਲ ਹੁਣ ਲੋਕ ਸਭਾ ਸਪੀਕਰ ਦੇ ਫ਼ੈਸਲੇ ‘ਤੇ ਨਿਰਭਰ ਕਰੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।