ਚੰਡੀਗੜ੍ਹ, 26 ਜੁਲਾਈ ,ਬੋਲੇ ਪੰਜਾਬ ਬਿਊਰੋ;
ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਫੇਰ ਹੜਤਾਲ ‘ਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਰੋਡਵੇਜ਼, ਪੀਐਨਬੀ, ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨਾਂ ਨੇ 3 ਅਗਸਤ ਤੋਂ 5 ਅਗਸਤ ਤੱਕ ਤਿੰਨ ਦਿਨਾਂ ਹੜਤਾਲ ਦਾ ਐਲਾਨ ਕੀਤਾ ਹੈ।
ਇਸ ਸੰਬੰਧੀ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਹੋਰ ਆਗੂਆਂ ਨੇ ਪੰਜਾਬ ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਕੰਟਰੈਕਟ ਵਰਕਰ 3 ਅਗਸਤ ਤੋਂ 5 ਅਗਸਤ ਤੱਕ ਹੜਤਾਲ ‘ਤੇ ਜਾਣਗੇ। ਇਸ ਤੋਂ ਪਹਿਲਾਂ ਕੱਲ੍ਹ 27 ਜੁਲਾਈ ਨੂੰ ਸਾਰੇ ਜ਼ਿਲ੍ਹਾ ਡਿਪੂਆਂ ‘ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ।












