ਬਿਲਡਿੰਗ ਉਸਾਰੀ ਨਾਲ ਸੰਬੰਧਿਤ ਮਿਸਤਰੀਆ ਮਜ਼ਦੂਰਾਂ ਦੀ ਯੂਨੀਅਨ ਦੇ ਸਿਹਯੋਗ ਨਾਲ ਲੇਬਰ ਵਿਭਾਗ ਵੱਲੋਂ ਦੂਜਾ ਲੇਬਰ ਸੁਵਿਧਾ ਕੈਂਪ ਲਗਾਇਆ

ਪੰਜਾਬ

ਸ਼੍ਰੀ ਚਮਕੌਰ ਸਾਹਿਬ,28, ਜੁਲਾਈ,ਬੋਲੇ ਪੰਜਾਾਬ ਬਿਊਰੋ;

ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ( ਰਜਿ)ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਲੇਬਰ ਵਿਭਾਗ ਦੇ ਸਹਿਯੋਗ ਨਾਲ ਦੂਜਾ ਲੇਬਰ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ, ਤੇ ਵਿੱਤ ਸਕੱਤਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਉਸਾਰੀ ਨਾਲ ਸਬੰਧਤ ਮਿਸਤਰੀਆਂ ਅਤੇ ਮਜ਼ਦੂਰਾਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਕੈਂਪ ਦੌਰਾਨ ਨਵੇਂ ਲੇਬਰ ਕਾਰਡ ਬਣਾਉਣ, ਪੁਰਾਣੇ ਕਾਰਡਾਂ ਦੀ ਰੀਨਿਊ, ਸਕਾਲਰਸ਼ਿਪ, ਸ਼ਗਨ ਸਕੀਮ, ਮੈਡੀਕਲ ਸਹਾਇਤਾ, ਪੈਨਸ਼ਨ ਅਤੇ ਹੋਰ ਭਲਾਈ ਸਕੀਮਾਂ ਨਾਲ ਸਬੰਧਤ ਲੇਬਰ ਇੰਸਪੈਕਟਰ ਨਵੀਨ ਮਾਨ,ਦੀ ਅਗਵਾਈ ਵਿੱਚ ਲੇਬਰ ਵਿਭਾਗ ਦੀ ਟੀਮ ਵੱਲੋਂ ਆਨਲਾਈਨ ਅਰਜ਼ੀਆਂ ਭਰੀਆਂ ਗਈਆਂ। ਲੇਬਰ ਵਿਭਾਗ ਦੇ ਅਧਿਕਾਰੀਆਂ ਨੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਕਈ ਮਾਮਲਿਆਂ ਦਾ ਨਿਪਟਾਰਾ ਕੀਤਾ।
ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਨੂੰ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਦਾ ਪੂਰਾ ਲਾਭ ਮਿਲਣਾਂ ਚਾਹੀਦਾ ਹੈ। ਇਸ ਉਦੇਸ਼ ਦੀ ਪੂਰਤੀ ਲਈ ਇਲਾਕੇ ਵਿੱਚ ਲਗਾਤਾਰ ਸੁਵਿਧਾ ਕੈਂਪ ਲਗਾਏ ਜਾਂਦੇ ਰਹਿਣਗੇ। ਲੇਬਰ ਵਿਭਾਗ ਦੇ ਇੰਸਪੈਕਟਰ ਨਵੀਨ ਮਾਨ ਨੇ ਉਸਾਰੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਅਤੇ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਪੂਰੇ ਕਰਵਾਉਣ ਤਾਂ ਜੋ ਉਹ ਬੋਰਡ ਵੱਲੋਂ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਦਾ ਲਾਭ ਲੈ ਸਕਣ।
ਇਸ ਮੌਕੇ ਇਫਟੂ ਦੇ ਜ਼ਿਲ੍ਹਾ ਸਕੱਤਰ ਮਲਾਗਰ ਖਮਾਣੋ, ਸਤਵਿੰਦਰ ਸਿੰਘ ਨੀਟਾ ਤੋਂ ਇਲਾਵਾ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਹਰਮੇਸ਼ ਕੁਮਾਰ ਕਾਕਾ, ਸੁਰਿੰਦਰ ਸਿੰਘ, ਗੁਲਾਬ ਚੰਦ ਚੌਹਾਨ, ਜਸਵੰਤ ਸਿੰਘ, ਹਾਕਮ ਸਿੰਘ ਕੰਦੋਲਾ, ਗੁਰਮੇਲ ਸਿੰਘ, ਪ੍ਰਕਾਸ਼ ਸਿੰਘ ਬੰਗੀਆਂ, ਨਿਰਮਲ ਸਿੰਘ ਮੋਰਿੰਡਾ,ਜੀਵਨ ਸਿੰਘ ਸੋਹਣ ਸਿੰਘ, ਯੂਨੀਅਨ ਆਗੂਆਂ ਤੋਂ ਇਲਾਵਾ, ਲੇਬਰ ਵਿਭਾਗ ਦੇ ਚਰਨਜੀਤ ਸਿੰਘ, ਸਨਦੀਪ ਕੁਮਾਰ, ਵੱਡੀ ਗਿਣਤੀ ਵਿੱਚ ਉਸਾਰੀ ਮਿਸਤਰੀਆਂ ਅਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।