ਚੰਡੀਗੜ੍ਹ, 29 ਜੁਲਾਈ, ਬੋਲੇ ਪੰਜਾਬ ਬਿਊਰੋ :
ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਕੋਸ਼ਿਸ਼ ਦੇ ਹਿੱਸੇ ਵਜੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ 30 ਜੁਲਾਈ ਨੂੰ ਚੰਡੀਗੜ੍ਹ ਪਹੁੰਚਣਗੇ। ਉਹ 31 ਜੁਲਾਈ ਤੋਂ 8 ਅਗਸਤ ਤੱਕ ਸੂਬੇ ਦੇ 10 ਦਿਨਾਂ ਦੇ ਦੌਰੇ ‘ਤੇ ਰਹਿਣਗੇ।
ਇਸ ਦੌਰੇ ਦਾ ਮੁੱਖ ਉਦੇਸ਼ ਚੰਨੀ ਤੇ ਵੜਿੰਗ ਗਰੁੱਪਾਂ ਵਿਚਾਲੇ ਧੜੇਬੰਦੀ ਨੂੰ ਖਤਮ ਕਰਨਾ ਅਤੇ ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਮੁੜ ਸੁਰਜੀਤ ਕਰਨਾ ਹੈ। ਬਘੇਲ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਨਗੇ, ਜਿੱਥੇ ਉਹ ਕਾਂਗਰਸ ਅਹੁਦੇਦਾਰਾਂ, ਪਾਰਟੀ ਵਰਕਰਾਂ ਅਤੇ ਸਥਾਨਕ ਆਗੂਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨਗੇ।












