ਵੰਦੇ ਮਾਤਰਮ ਅਤੇ ਜਨ ਗਣ ਮਨ ਸਿੱਖ ਕੌਮ ‘ਤੇ ਨਹੀਂ ਥੋਪੇ ਜਾ ਸਕਦੇ, ਸਿੱਖ ਆਪਣੀ ਵੱਖਰੀ ਪਛਾਣ ਅਤੇ ਹੱਕਾਂ ਲਈ ਸੰਘਰਸ਼ ਰੱਖਣਗੇ ਜਾਰੀ: ਮਾਨ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 31 ਜੁਲਾਈ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):-

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਿੱਖ ਕੌਮ ਕਿਸੇ ਵੀ ਦੇਵੀ-ਦੇਵਤੇ, ਵੰਦੇ ਮਾਤਰਮ ਜਾਂ ਜਨ ਗਣ ਮਨ ਵਰਗੇ ਗਾਇਨਾਂ ਦੀ ਪੂਜਾਰੀ ਨਹੀਂ, ਸਗੋਂ ਕੇਵਲ ਇੱਕ ਅਕਾਲ ਪੁਰਖ, ਦਸ ਗੁਰੂ ਸਾਹਿਬਾਨ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਹੀ ਪੂਰਨ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ‘ਤੇ ਅਜਿਹੇ ਗਾਇਨ ਥੋਪੇ ਜਾਣ ਮਨਜ਼ੂਰ ਨਹੀਂ ਹੋਣਗੇ ਅਤੇ ਸਿੱਖ ਪੰਥ ਆਪਣੀ ਵੱਖਰੀ ਪਛਾਣ, ਸਰਬੱਤ ਦੇ ਭਲੇ ਅਤੇ ਮਨੁੱਖਤਾ ਦੀ ਸੇਵਾ ਦੇ ਸਿਧਾਂਤਾਂ ‘ਤੇ ਅਡੋਲ ਰਹੇਗਾ। ਮਾਨ ਨੇ ਦੋਸ਼ ਲਾਇਆ ਕਿ 1947 ਤੋਂ ਬਾਅਦ ਸਿੱਖਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਹੋਏ ਅਤੇ ਪੰਜਾਬ ਦੇ ਪਾਣੀਆਂ, ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕਿਆਂ, ਸਿੱਖ ਨੁਮਾਇੰਦਗੀ ਅਤੇ ਹੋਰ ਸੰਵਿਧਾਨਕ ਹੱਕਾਂ ਦੇ ਮਾਮਲਿਆਂ ਵਿੱਚ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿੱਖਾਂ ‘ਤੇ ਹਮਲਿਆਂ ਦੇ ਬਾਵਜੂਦ ਦੋਸ਼ੀਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੁੰਦੀ, ਜਿਸ ਨਾਲ ਸਿੱਖ ਭਾਈਚਾਰੇ ਵਿੱਚ ਬੇਇਨਸਾਫ਼ੀ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਖਾਲਿਸਤਾਨ ਦੀ ਮੰਗ ਦੁਹਰਾਉਂਦਿਆਂ ਕਿਹਾ ਕਿ ਸਿੱਖਾਂ ਨਾਲ ਕੀਤੇ ਇਤਿਹਾਸਕ ਵਾਅਦੇ ਪੂਰੇ ਕੀਤੇ ਜਾਣ। ਮਾਨ ਨੇ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ 2 ਅਗਸਤ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਹੋਣ ਵਾਲੀ ਕਾਰ ਰੈਲੀ ਵਿੱਚ ਸ਼ਮੂਲੀਅਤ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਣ ਵਾਲੇ ਇਕੱਠ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਚੰਡੀਗੜ੍ਹ ਵਿੱਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਦਰਜ ਕੀਤੇ ਕੇਸਾਂ ਦੀ ਨਿੰਦਾ ਕਰਦਿਆਂ ਉਨ੍ਹਾਂ ਨੂੰ ਵਾਪਸ ਲੈਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।