ਨਵੀਂ ਦਿੱਲੀ, 1 ਅਗਸਤ, ਬੋਲੇ ਪੰਜਾਬ ਬਿਊਰੋ :
ਅੱਜ ਐਲਪੀਜੀ ਸਿਲੰਡਰਾਂ ਦੀ ਕੀਮਤ ਵਿੱਚ 200 ਰੁਪਏ ਤੋਂ ਵੱਧ ਦੀ ਕਟੌਤੀ ਕੀਤੀ ਗਈ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਕੋਲਕਾਤਾ ਵਿੱਚ 19 ਕਿਲੋਗ੍ਰਾਮ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 209 ਰੁਪਏ ਅਤੇ ਦਿੱਲੀ ਵਿੱਚ 202 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਬਦਲਾਅ ਦੇ ਨਾਲ, ਕੋਲਕਾਤਾ ਵਿੱਚ 19 ਕਿਲੋਗ੍ਰਾਮ ਵਪਾਰਕ ਸਿਲੰਡਰ ਦੀ ਕੀਮਤ ਅੱਜ ਤੋਂ 2,872.50 ਰੁਪਏ ਹੋ ਜਾਵੇਗੀ।
ਸੂਤਰਾਂ ਅਨੁਸਾਰ ਘਰੇਲੂ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ, 1 ਜੁਲਾਈ ਨੂੰ, ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 183.50 ਰੁਪਏ ਘਟਾਈ ਸੀ।












