ਮੋਹਾਲੀ, 2 ਅਗਸਤ ,ਬੋਲੇ ਪੰਜਾਬ ਬਿਊਰੋ;
ਮੋਹਾਲੀ ਵਿੱਚ ਇੱਕ ਰਿਟਾਇਰਡ ਫੌਜੀ ਵੱਲੋਂ ਇੱਕ ਦੁਕਾਨਦਾਰ ‘ਤੇ ਗੋਲੀਆਂ ਚਲਾਉਣ ਦੀ ਖਬਰ ਸ੍ਹਾਮਣੇ ਆਈ ਹੈ। ਗੋਲੀਆਂ ਲੱਗਣ ਤੋਂ ਬਾਅਦ ਦੁਕਾਨਦਾਰ ਨੂੰ ਤੁਰੰਤ ਇਲਾਜ ਲਈ ਪੀਜੀਆਈ ਦਾਖਲ ਕਰਵਾਇਆ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮੁਲਜ਼ਮ ਸਾਬਕਾ ਫੌਜੀ ਨੂੰ ਉਸਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ। ਇਹ ਘਟਨਾ ਖਰੜ ਦੇ ਸਿਆਲਬਾ ਪਿੰਡ ਦੀ ਹੈ। ਜ਼ਖਮੀ ਵਿਅਕਤੀ ਦੀ ਪਤਨੀ ਸਾਬਕਾ ਸਰਪੰਚ ਹੈ
ਇਸ ਘਟਨਾ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ। ਜਿਸ ‘ਚ ਦੁਕਾਨਦਾਰ ਆਪਣੀ ਦੁਕਾਨ ਦੇ ਬਾਹਰ ਬੈਠਾ ਸੀ ਜਦੋਂ ਸਾਬਕਾ ਸਿਪਾਹੀ ਪਹੁੰਚਿਆ ਤਾਂ ਉਸ ਨੇ ਦੁਕਾਨਦਾਰ ‘ਤੇ ਗੋਲੀ ਚਲਾ ਦਿੱਤੀ। ਜਿਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ ਅਤੇ ਸਾਬਕਾ ਫੌਜੀ ਨੂੰ ਉਸਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਦੁਕਾਨਦਾਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਦਾ ਉਦੇਸ਼ ਫਿਲਹਾਲ ਨਿੱਜੀ ਝਗੜਾ ਮੰਨਿਆ ਜਾ ਰਿਹਾ ਹੈ। ਮੁਲਜ਼ਮ ਦੇ ਹਥਿਆਰ ਦੀ ਵੀ ਜਾਂਚ ਕੀਤੀ ਜਾ ਰਹੀ ਹੈ।












