ਪੁਲਸ ਨੇ DMK ਆਗੂ ਉਧਯਨਿਧੀ ਸਟਾਲਿਨ ਨੂੰ ਹਿਰਾਸਤ ‘ਚ ਲਿਆ

ਨੈਸ਼ਨਲ

ਚੇਨਈ, 4 ਅਗਸਤ, ਬੋਲੇ ਪੰਜਾਬ ਬਿਊਰੋ :

ਡੀਐਮਕੇ ਆਗੂ ਅਤੇ ਤਾਮਿਲਨਾਡੂ ਵਿੱਚ ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਵਿਰੁੱਧ ਅਦਾਕਾਰਾ ਤ੍ਰਿਸ਼ਾ ਬਾਰੇ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਨੇ ਮੰਗਲਵਾਰ ਨੂੰ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਕਾਨੂੰਨ ਦੀਆਂ ਛੇ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਦੌਰਾਨ, ਉਧਯਨਿਧੀ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਮਦਰਾਸ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ।

ਸੋਮਵਾਰ ਨੂੰ, ਜਦੋਂ ਉਧਯਨਿਧੀ ਕਾਵੇਰੀ ਜਲ ਵਿਵਾਦ ਸਬੰਧੀ ਤੰਜਾਵੁਰ ਵਿੱਚ ਇੱਕ ਰੈਲੀ ਦੌਰਾਨ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਨੂੰ ਨਿਸ਼ਾਨਾ ਬਣਾ ਰਹੇ ਸਨ, ਤਾਂ ਭੀੜ ਵਿੱਚੋਂ “ਤ੍ਰਿਸ਼ਾ, ਤ੍ਰਿਸ਼ਾ” ਦੇ ਨਾਅਰੇ ਲੱਗ ਗਏ।

ਦੋਸ਼ ਹੈ ਕਿ ਉਨ੍ਹਾਂ ਨੇ ਇਸ ਮੌਕੇ ਅਦਾਕਾਰਾ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ।ਉਨ੍ਹਾਂ ਬਾਅਦ ਵਿੱਚ ਸਪੱਸ਼ਟ ਕੀਤਾ ਕਿ ਉਹ ਕਾਵੇਰੀ ਦੇ ਪਾਣੀ ਦਾ ਹਵਾਲਾ ਦੇ ਰਹੇ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।