ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 790, 05-08-2026

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ

ਸਲੋਕ ਮਃ ੧ ॥ ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥ ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥ ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥ ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ ॥ ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥ ਮਃ ੧ ॥ ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥ ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥੨॥ ਮਃ ੧ ॥ ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ ॥ ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ ॥੩॥ ਮਃ ੧ ॥ ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥ ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥੪॥ ਪਉੜੀ ॥ ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ ॥ ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥ ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ ॥ ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥ ਜਗ ਮਹਿ ਵਰਤੈ ਆਪਿ ਹਰਿ ਸੇਤੀ ਪ੍ਰੀਤਿ ਕਰਿ ॥੧੫॥ 

ਅਰਥ: ਹੇ ਗੁਰੂ! ਤੂੰ ਬਖ਼ਸ਼ਸ਼ ਕਰਨ ਜੋਗਾ ਹੈਂ, ਮੈਨੂੰ ਖ਼ੈਰ ਪਾ (‘ਨਾਮ’ ਦਾ) , ਮੇਰੀ ਹਉਮੈ ਮੇਰਾ ਅਹੰਕਾਰ ਕਾਮ ਤੇ ਕ੍ਰੋਧ ਦੂਰ ਹੋ ਜਾਏ। (ਹੇ ਗੁਰੂ! ਤੇਰੇ ਦਰ ਤੋਂ ਮੈਨੂੰ) ਪ੍ਰਭੂ ਦਾ ਨਾਮ (ਜ਼ਿੰਦਗੀ ਲਈ) ਸਹਾਰਾ ਮਿਲ ਜਾਏ ਤੇ ਮੇਰਾ ਚਸਕਾ ਤੇ ਲੋਭ ਚੰਗੀ ਤਰ੍ਹਾਂ ਸੜ ਜਾਏ। ਪ੍ਰਭੂ ਦਾ ਨਾਮ ਦਿਨ ਰਾਤ ਨਵੇਂ ਤੋਂ ਨਵਾਂ ਹੁੰਦਾ ਹੈ (ਭਾਵ, ਜਿਉਂ ਜਿਉਂ ਜਪੀਏ, ਇਸ ਨਾਲ ਪਿਆਰ ਵਧਦਾ ਹੈ) ‘ਨਾਮ’ ਪਵਿਤ੍ਰ ਹੈ, ਇਹ ਕਦੇ ਮੈਲਾ ਨਹੀਂ ਹੁੰਦਾ (ਤਾਹੀਏਂ) , ਹੇ ਨਾਨਕ! ‘ਨਾਮ’ ਜਪਿਆਂ (ਹਉਮੈ ਦੇ) ਗੇੜ ਤੋਂ ਬਚੀਦਾ ਹੈ। ਹੇ ਪ੍ਰਭੂ! ਇਹ ਸੁਖ ਤੇਰੀ ਮਿਹਰ ਦੀ ਨਜ਼ਰ ਨਾਲ ਮਿਲਦਾ ਹੈ।੧। ਜਿਤਨੀਆਂ ਭੀ ਜੀਵ-ਇਸਤ੍ਰੀਆਂ ਖਸਮ-ਪ੍ਰਭੂ ਦੇ ਬੂਹੇ ਤੇ ਖਲੋਤੀਆਂ ਹੋਈਆਂ ਹਨ। ਉਹਨਾਂ ਸਭਨਾਂ ਦਾ ਇੱਕ ਪ੍ਰਭੂ ਹੀ ਰਾਖਾ ਹੈ। ਹੇ ਨਾਨਕ! ਖਸਮ-ਪ੍ਰਭੂ ਦੇ ਪਿਆਰ ਰੰਗ ਵਿਚ ਰੰਗੀਆਂ ਹੋਈਆਂ ਪ੍ਰਭੂ ਦੀਆਂ ਹੀ ਮੋਹਣੀਆਂ ਗੱਲਾਂ (ਇਕ ਦੂਜੀ ਪਾਸੋਂ) ਪੁੱਛਦੀਆਂ ਹਨ।੨। ਸਾਰੀਆਂ ਜੀਵ-ਇਸਤ੍ਰੀਆਂ ਖਸਮ-ਪ੍ਰਭੂ ਦੇ ਪਿਆਰ ਵਿਚ ਰੰਗੀਆਂ ਹੋਈਆਂ ਹਨ, (ਉਹਨਾਂ ਸੋਹਾਗਣਾਂ ਦੇ ਸਾਮ੍ਹਣੇ) ਮੈਂ ਮੰਦੇ ਭਾਗਾਂ ਵਾਲੀ ਕਿਸ ਗਿਣਤੀ ਵਿਚ ਹਾਂ? ਮੇਰੇ ਸਰੀਰ ਵਿਚ ਇਤਨੇ ਔਗੁਣ ਹਨ ਕਿ ਖਸਮ ਮੇਰੇ ਵਲ ਧਿਆਨ ਭੀ ਨਹੀਂ ਕਰਦਾ।੩। ਮੈਂ ਸਦਕੇ ਹਾਂ ਉਹਨਾਂ ਤੋਂ ਜਿਨ੍ਹਾਂ ਦੇ ਮੂੰਹ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਹੈ। (ਹੇ ਪ੍ਰਭੂ!) ਤੂੰ ਸਾਰੀਆਂ ਰਾਤਾਂ ਸੁਹਾਗਣਾਂ ਨੂੰ ਦੇ ਰਿਹਾ ਹੈਂ, ਇਕ ਰਾਤ ਮੈਨੂੰ ਛੁੱਟੜ ਨੂੰ ਭੀ ਦੇਹ।੪। ਹੇ ਪ੍ਰਭੂ! ਮੈਂ ਮੰਗਤਾ ਤੇਰੇ ਬੂਹੇ ਤੇ (ਆ ਕੇ) ਖ਼ੈਰ ਮੰਗਦਾ ਹਾਂ, ਮਿਹਰ ਕਰ ਕੇ ਮੈਨੂੰ ਖ਼ੈਰ ਪਾ; ਮੈਨੂੰ ਗੁਰੂ ਦੇ ਸਨਮੁਖ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈ, ਮੈਂ ਤੇਰਾ ਸੇਵਕ ਤੇਰਾ ਨਾਮ ਪ੍ਰਾਪਤ ਕਰ ਲਵਾਂ; ਤੇਰੀ ਜੋਤਿ ਵਿਚ ਆਪਣੀ ਆਤਮਾ ਟਿਕਾ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਇਕ-ਰਸ ਗੀਤ ਗਾਵਾਂ, ਤੇਰੀ ਜੈ ਜੈਕਾਰ ਦੀ ਬਾਣੀ ਤੇ ਗੁਣ ਮੈਂ ਹਿਰਦੇ ਵਿਚ ਗਾਵਾਂ, ਮੈਂ ਤੇਰੇ ਨਾਲ ਪਿਆਰ ਕਰਾਂ (ਤੇ ਇਸ ਤਰ੍ਹਾਂ ਮੈਨੂੰ ਯਕੀਨ ਬਣੇ ਕਿ) ਜਗਤ ਵਿਚ ਪ੍ਰਭੂ ਆਪ ਹਰ ਥਾਂ ਮੌਜੂਦ ਹੈ।੧੫।

सलोक मः १ ॥ सतिगुर भीखिआ देहि मै तूं सम्रथु दातारु ॥ हउमै गरबु निवारीऐ कामु क्रोधु अहंकारु ॥ लबु लोभु परजालीऐ नामु मिलै आधारु ॥ अहिनिसि नवतन निरमला मैला कबहूं न होइ ॥ नानक इह बिधि छुटीऐ नदरि तेरी सुखु होइ ॥१॥ 

हे गुरु! तू बक्शीश करने योग्य है, मुझे ख़ैर दे(नाम की), (ताकि) मेरी हौमय मेरा अहंकार काम क्रोध दूर हो जाए। (हे गुरु! तेरे दर से मुझे) प्रभु का नाम (जिन्दगी के लिए) सहारा मिल जाए और मेरी चस्का और लोभ पूरी तरहे जल जाए। प्रभु का नाम दिन रात नए से नया होता है (भाव, जैसे जैसे जपें, इस के साथ प्यार बढ़ता है) ‘नाम’ पवित्र है, (यह कभी मैला नहीं होता। (तभी तो) हे नानक! ‘नाम’ जपने से (हौमय के) चक्कर से बचते हैं। हे प्रभु! यह सुख तेरी कृपा की नजर के साथ मिलता है॥१॥

Shalok: First Mehl: O True Guru, bless me with Your charity; You are the All-powerful Giver. May I subdue and quiet my egotism, pride, sexual desire, anger and self-conceit. Burn away all my greed, and give me the Support of the Naam, the Name of the Lord. Day and night, keep me ever-fresh and new, spotless and pure; let me never be soiled by sin. O Nanak, in this way I am saved; by Your Grace, I have found peace. ||1|| 

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।