ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲਈ 3 ਬੱਸਾਂ ਨੂੰ ਦਿੱਤੀ ਹਰੀ ਝੰਡੀ

ਪੰਜਾਬ

ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਦਾ ਲਗਾਤਾਰ ਵਧਣਾ ਸਾਡੇ ਲਈ ਬੇਹਦ ਤਸੱਲੀ ਭਰੀ ਖਬਰ : ਕੁਲਵੰਤ ਸਿੰਘ

ਮੋਹਾਲੀ 7 ਅਗਸਤ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਸੂਬੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਦੇ ਵਿਕਾਸ ਦੀ ਜਿੰਮੇਵਾਰੀ ਸੌਂਪੀ, ਅਤੇ ਇਸ ਜਿੰਮੇਵਾਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੰਤਰੀ, ਵਿਧਾਇਕ ਅਤੇ ਆਮ ਆਦਮੀ ਪਾਰਟੀ ਦਾ ਵਰਕਰ ਪੂਰੀ ਇਮਾਨਦਾਰੀ ਨਾਲ ਨਿਭਾ ਰਿਹਾ ਹੈ ਅਤੇ ਜੋ- ਜੋ ਵੀ ਵਾਅਦੇ ਸੂਬੇ ਦੇ ਲੋਕਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜੋ- ਜੋ ਵੀ ਗਰੰਟੀਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹੋਰਾਂ ਵੱਲੋਂ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਪੂਰਾ ਕਰ ਲਿਆ ਗਿਆ ਹੈ, ਇਹ ਗੱਲ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਲਈ ਬੱਸਾਂ ਨੂੰ ਹਰੀ ਝੰਡੀ ਦੇਣ ਦੇ ਦੌਰਾਨ ਕਹੀ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਮੋਹਾਲੀ ਤੋਂ 103, 104 ਅਤੇ 105ਵੀਂ ਬੱਸਾਂ ਨੂੰ ਜੋ ਕਿ ਮਟੌਰ ਅਤੇ ਸੈਕਟਰ 70 ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਤੀਰਥ ਸਥਾਨਾਂ ਦੇ ਲਈ ਰਵਾਨਾ ਕੀਤਾ ਗਿਆ ਹੈ , ਜੋ ਕਿ ਸਾਡੇ ਲਈ ਬੇਹਦ ਸਕੂਨ ਅਤੇ ਤਸੱਲੀ ਭਰੀ ਗੱਲ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਯਾਤਰਾ ਕਦੇ ਵੀ ਬੰਦ ਨਹੀਂ ਹੋਵੇਗੀ ਅਤੇ ਨਾ ਹੀ ਔਰਤਾਂ ਦੇ ਖਾਤੇ ਵਿੱਚ ਪੈਸੇ ਆਉਣੇ ਬੰਦ ਹੋਣਗੇ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਦੇ ਲਈ ਸੰਗਤ ਦੇ ਰੂਪ ਵਿੱਚ ਜਾਣ ਦੇ ਲਈ ਲੋਕਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਅਤੇ ਰਜਿਸਟਰੇਸ਼ਨ ਦਾ ਕੰਮ ਜਿਨਾਂ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ, ਅਤੇ ਅੱਜ ਮਟੌਰ ਵਿੱਚ ਹੀ ਜਿਸ ਤਰ੍ਹਾਂ ਕੌਂਸਲਰ ਗੁਰਪ੍ਰੀਤ ਕੌਰ ਅਤੇ ਰਣਦੀਪ ਸਿੰਘ ਵੱਲੋਂ ਦੱਸਿਆ ਗਿਆ ਕਿ ਅੱਜ ਕਈ ਸੀਨੀਅਰ ਸਿਟੀਜਨ ਅੰਮ੍ਰਿਤਸਰ ਨਹੀਂ ਜਾ ਸਕੇ ਅਤੇ ਮੈਂ ਇਹਨਾਂ ਨੂੰ ਇਹ ਯਕੀਨ ਦਵਾਉਂਦਾਗਾ ਕਿ ਜਿਹੜੇ ਸੀਨੀਅਰ ਸਿਟੀਜਨ ਰਹਿ ਗਏ ਹਨ ਉਹਨਾਂ ਲਈ ਜਲਦੀ ਹੀ ਹੋਰ ਬਸ ਭੇਜੀ ਜਾਵੇਗੀ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿਉਂ ਜਿਉਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸੀਨੀਅਰ ਸਿਟੀਜਨ ਵੱਲੋਂ ਯਾਤਰਾ ਤੋਂ ਵਾਪਸ ਪਰਤਿਆ ਜਾਦਾ ਹੈ ਅਤੇ ਉਹ ਆਪਣੇ ਅਨੁਭਵ ਨੂੰ ਆਪਣੇ ਨਜ਼ਦੀਕੀਆਂ ਅਤੇ ਰਿਸ਼ਤੇਦਾਰਾਂ ਨਾਲ ਸਾਂਝੇ ਕਰਦੇ ਹਨ ਤਾਂ ਹੋਰਨਾਂ ਸੀਨੀਅਰ ਸਿਟੀਜਨ ਦੇ ਵਿੱਚ ਵੀ ਇਸ ਯਾਤਰਾ ਨੂੰ ਲੈ ਕੇ ਅਪਸ਼ਾਬ ਆ ਜਾਂਦਾ ਹੈ ਅਤੇ ਹੁਣ ਦਿਨ ਪਰ ਦਿਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਰਜਿਸਟਰੇਸ਼ਨ ਕਰਵਾਉਣ ਵਾਲੇ ਵਾਲਿਆਂ ਦਾ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਜੋ ਕਿ ਸਾਡੇ ਲਈ ਬੇਹਦ ਸੁਖਦ ਖਬਰ ਹੈ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ- ਫੂਲਰਾਜ ਸਿੰਘ, ਸੀਨੀਅਰ ਡਿਪਟੀ ਮੇਅਰ ਮੋਹਾਲੀ ਕਾਰਪੋਰੇਸ਼ਨ- ਰਾਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ- ਹਰਪਾਲ ਸਿੰਘ ਚੰਨਾ, ਕੌਂਸਲਰ- ਗੁਰਪ੍ਰੀਤ ਕੌਰ, ਰਣਦੀਪ ਸਿੰਘ, ਕੌਂਸਲਰ- ਗੁਰਜੀਤ ਸਿੰਘ ਮਟੌਰ, ਕੌਂਸਲਰ- ਕੁਲਵਿੰਦਰ ਕੌਰ, ਡਾਕਟਰ ਕੁਲਦੀਪ ਸਿੰਘ, ਤਰਲੋਚਨ ਸਿੰਘ ਮਟੌਰ -ਚੇਅਰਮੈਨ ਟਰੇਡ ਵਿੰਗ, ਦਰਸ਼ਨ ਸਿੰਘ, ਮਨਦੀਪ ਸਿੰਘ -ਜ਼ਿਲਾ ਪ੍ਰਧਾਨ ਅਨੁਸੂਚਿਤ ਜਾਤੀ ਵਿੰਗ, ਹਰਪਾਲ ਸਿੰਘ ਨਰਿੰਦਰ ਪਾਲ ਸਿੰਘ ਗੁਰਪ੍ਰੀਤ ਸਿੰਘ ਬਹਾਲੀ ਹਰਭਜਨ ਸਿੰਘ ਗੁਰਮੀਤ ਕੌਰ ਨਵਰਾਜ ਸਿੰਘ ਬਲਜੀਤ ਸਿੰਘ ਚਰਨਪ੍ਰੀਤ ਸਿੰਘ ਪ੍ਰਗਟ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਰਮ ਹਾਜ਼ਰ ਸਨ,

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।