ਮੋਦੀ-ਸੁਖਬੀਰ ਮੁਲਾਕਾਤ ਤੋਂ ਬਾਅਦ ਨਿਤਿਨ ਨਬੀਨ ਨੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੂੰ ਕੀਤਾ ਤਲਬ

ਪੰਜਾਬ

ਚੰਡੀਗੜ੍ਹ 8 ਅਗਸਤ ,ਬੋਲੇ ਪੰਜਾਬ ਬਿਊਰੋ;

ਭਾਜਪਾ ਦੇ ਸੀਨੀਅਰ ਆਗੂ ਨਿਤਿਨ ਨਬੀਨ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸ਼੍ਰੀਨਿਵਾਸੂਲੂ ਨੂੰ ਅੱਜ ਤੁਰੰਤ ਮੀਟਿੰਗ ਲਈ ਦਿੱਲੀ ਤਲਬ ਕਰ ਲਿਆ ਹੈ।ਜਾਣਕਾਰੀ ਅਨੁਸਾਰ ਦੋਵੇਂ ਆਗੂ ਲੁਧਿਆਣਾ ਵਿਖੇ ਪੰਜਾਬ ਭਾਜਪਾ ਦੀ ਨਵੀਂ ਬਣੀ ਸੂਬਾ ਕਾਰਜਕਾਰਨੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਸੱਦੀ ਗਈ ਅਹਿਮ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਇਲਾਵਾ ਲੁਧਿਆਣਾ ’ਚ ਐੱਸ.ਆਈ.ਆਰ. (SIR) ਸਬੰਧੀ ਵੀ ਇੱਕ ਬੈਠਕ ਤੈਅ ਸੀ, ਪਰ ਦਿੱਲੀਓਂ ਆਏ ਹੁਕਮਾਂ ਤੋਂ ਬਾਅਦ ਕੇਵਲ ਢਿੱਲੋਂ ਅਤੇ ਸ਼੍ਰੀਨਿਵਾਸੂਲੂ ਲੁਧਿਆਣਾ ਦੀ ਮੀਟਿੰਗ ਵਿਚਾਲੇ ਹੀ ਛੱਡ ਕੇ ਤੁਰੰਤ ਦਿੱਲੀ ਲਈ ਰਵਾਨਾ ਹੋ ਗਏ।ਹਾਲਾਂਕਿ ਦਿੱਲੀ ’ਚ ਹੋਣ ਵਾਲੀ ਇਸ ਮੀਟਿੰਗ ਦਾ ਅਧਿਕਾਰਤ ਏਜੰਡਾ ਅਜੇ ਸਪੱਸ਼ਟ ਨਹੀਂ ਹੈ, ਪਰ ਸੂਤਰਾਂ ਮੁਤਾਬਕ ਨਵੀਂ ਕਾਰਜਕਾਰਨੀ ਦੇ ਗਠਨ ਤੋਂ ਬਾਅਦ ਪੰਜਾਬ ਭਾਜਪਾ ’ਚ ਵਧ ਰਹੇ ਅਸੰਤੋਸ਼ ਅਤੇ ਬਗ਼ਾਵਤ ਨੂੰ ਇਸ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਤੀਕਸ਼ਣ ਸੂਦ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਨਵੀਂ ਟੀਮ ਦੇ ਵਿਰੋਧ ’ਚ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ।ਦੂਜੇ ਪਾਸੇ, ਇੱਕ ਧੜੇ ਦਾ ਮੰਨਣਾ ਹੈ ਕਿ ਇਹ ਮੀਟਿੰਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਚੋਣਾਂ ਦੀ ਰਣਨੀਤੀ ਸਬੰਧੀ ਪੰਜਾਬ ਦੇ ਚੋਟੀ ਦੇ ਆਗੂਆਂ ਨਾਲ ਕੀਤੀ ਗਈ ਸ਼ੁਰੂਆਤੀ ਚਰਚਾ ਦੀ ਅਗਲੀ ਕੜੀ ਹੈ।

ਦੂਜੇ ਪਾਸੇ, ਇੱਕ ਧੜੇ ਦਾ ਮੰਨਣਾ ਹੈ ਕਿ ਇਹ ਮੀਟਿੰਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਚੋਣਾਂ ਦੀ ਰਣਨੀਤੀ ਸਬੰਧੀ ਪੰਜਾਬ ਦੇ ਚੋਟੀ ਦੇ ਆਗੂਆਂ ਨਾਲ ਕੀਤੀ ਗਈ ਸ਼ੁਰੂਆਤੀ ਚਰਚਾ ਦੀ ਅਗਲੀ ਕੜੀ ਹੈ।ਮਿਲੀ ਜਾਣਕਾਰੀ ਮੁਤਾਬਕ ਭਾਜਪਾ ਦੇ  ਬੀ.ਐੱਲ. ਸੰਤੋਸ਼ ਅਤੇ ਨਿਤਿਨ ਨਬੀਨ ਦੋਵੇਂ ਮਿਲ ਕੇ ਕੇਵਲ ਢਿੱਲੋਂ ਤੇ ਸ਼੍ਰੀਨਿਵਾਸੂਲੂ ਨਾਲ ਮੁਲਾਕਾਤ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।