ਨਵੀਂ ਦਿੱਲੀ, 8 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-
ਦਿੱਲੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਅਰਵਿੰਦ ਕੇਜਰੀਵਾਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ’ਤੇ ਕੀਤੀ ਟਿੱਪਣੀ ਦਾ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਕੇਜਰੀਵਾਲ ਦੂਜਿਆਂ ਦੀਆਂ ਸਿਆਸੀ ਮੁਲਾਕਾਤਾਂ ’ਤੇ ਸਿਆਸਤ ਕਰਨ ਦੀ ਬਜਾਏ ਪੰਜਾਬ ਸਿਰ ਚੜ੍ਹੇ 4.47 ਲੱਖ ਕਰੋੜ ਰੁਪਏ ਦੇ ਕਰਜ਼ੇ ਦਾ ਹਿਸਾਬ ਪੰਜਾਬੀਆਂ ਨੂੰ ਦੇਣ। ਸਰਨਾ ਨੇ ਕਿਹਾ ਕਿ ਹਰ ਸਿਆਸੀ ਪਾਰਟੀ ਨੂੰ ਲੋਕ ਹਿੱਤ ਵਿੱਚ ਕਿਸੇ ਵੀ ਆਗੂ ਨਾਲ ਵਿਚਾਰ-ਵਟਾਂਦਰਾ ਕਰਨ ਦਾ ਲੋਕਤੰਤਰਿਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਬਾਦਲ ਅਤੇ ਮੋਦੀ ਦੀ ਮੁਲਾਕਾਤ ’ਤੇ ਸਵਾਲ ਚੁੱਕਣ ਵਾਲੇ ਕੇਜਰੀਵਾਲ ਨੂੰ ਪਹਿਲਾਂ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਦਾ ਹਿਸਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ, ਕੇਜਰੀਵਾਲ ਇਸ ਗੱਲ ਦੀ ਚਿੰਤਾ ਨਾ ਕਰਨ ਕਿ ਕੌਣ ਕਿਸ ਨੂੰ ਮਿਲ ਰਿਹਾ ਹੈ, ਸਗੋਂ ਇਹ ਦੱਸਣ ਕਿ ‘ਆਪ’ ਦੇ ਰਾਜ ਵਿੱਚ ਪੰਜਾਬ ਦਾ ਕਰਜ਼ਾ ਲਗਾਤਾਰ ਕਿਉਂ ਵਧਿਆ ਅਤੇ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਕੀ ਬਣਿਆ। ਸਰਨਾ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਵਿੱਚ ਬਦਲਾਅ ਅਤੇ ਨਵਾਂ ਮਾਡਲ ਦੇਣ ਦੇ ਵਾਅਦੇ ਕਰਕੇ ਸੱਤਾ ਵਿੱਚ ਆਏ ਸਨ, ਪਰ ਅੱਜ ਪੰਜਾਬ ਦੇ ਸਾਹਮਣੇ ਵਧਦਾ ਕਰਜ਼ਾ, ਬੇਰੁਜ਼ਗਾਰੀ, ਕਿਸਾਨੀ ਸੰਕਟ ਅਤੇ ਆਰਥਿਕ ਬੋਝ ਵੱਡੇ ਸਵਾਲ ਬਣ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਿਆਨਬਾਜ਼ੀ ਨਹੀਂ, ਸਗੋਂ ਆਰਥਿਕਤਾ, ਰੁਜ਼ਗਾਰ ਅਤੇ ਕਿਸਾਨੀ ਬਾਰੇ ਠੋਸ ਜਵਾਬ ਚਾਹੀਦੇ ਹਨ। ਕੇਜਰੀਵਾਲ ਨੂੰ ਦੂਜਿਆਂ ਦੀਆਂ ਮੁਲਾਕਾਤਾਂ ’ਤੇ ਟਿੱਪਣੀਆਂ ਕਰਨ ਤੋਂ ਪਹਿਲਾਂ ਇਹ ਦੱਸਣਾ ਚਾਹੀਦਾ ਹੈ ਕਿ ਪੰਜਾਬ ਨੂੰ ਇੰਨੇ ਵੱਡੇ ਕਰਜ਼ੇ ਦੇ ਬੋਝ ਤੋਂ ਕੱਢਣ ਲਈ ਉਨ੍ਹਾਂ ਦੀ ਸਰਕਾਰ ਨੇ ਕੀ ਕੀਤਾ। ਸਰਨਾ ਨੇ ਕਿਹਾ, “ਪੰਜਾਬ ਦਾ ਭਵਿੱਖ ਕਰਜ਼ੇ ਦੀਆਂ ਕਿਸ਼ਤਾਂ ਅਤੇ ਸਿਆਸੀ ਬਿਆਨਬਾਜ਼ੀ ਨਾਲ ਨਹੀਂ ਬਣਨਾ। ਕੇਜਰੀਵਾਲ ਪੰਜਾਬੀਆਂ ਨੂੰ ਆਪਣੇ ਵਾਅਦਿਆਂ ਅਤੇ ਵਧਦੀਆਂ ਦੇਣਦਾਰੀਆਂ ਦਾ ਹਿਸਾਬ ਦੇਣ।”ਸਰਨਾ ਨੇ ਕੇਜਰੀਵਾਲ ਨੂੰ ਘੇਰਿਆ: ਬਾਦਲ-ਮੋਦੀ ਮੁਲਾਕਾਤ ਦੀ ਚਿੰਤਾ ਛੱਡ, ਪੰਜਾਬ ਦੇ 4.47 ਲੱਖ ਕਰੋੜ ਦੇ ਕਰਜ਼ੇ ਦਾ ਦਿਓ ਹਿਸਾਬ
ਨਵੀਂ ਦਿੱਲੀ, 8 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਅਰਵਿੰਦ ਕੇਜਰੀਵਾਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ’ਤੇ ਕੀਤੀ ਟਿੱਪਣੀ ਦਾ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਕੇਜਰੀਵਾਲ ਦੂਜਿਆਂ ਦੀਆਂ ਸਿਆਸੀ ਮੁਲਾਕਾਤਾਂ ’ਤੇ ਸਿਆਸਤ ਕਰਨ ਦੀ ਬਜਾਏ ਪੰਜਾਬ ਸਿਰ ਚੜ੍ਹੇ 4.47 ਲੱਖ ਕਰੋੜ ਰੁਪਏ ਦੇ ਕਰਜ਼ੇ ਦਾ ਹਿਸਾਬ ਪੰਜਾਬੀਆਂ ਨੂੰ ਦੇਣ। ਸਰਨਾ ਨੇ ਕਿਹਾ ਕਿ ਹਰ ਸਿਆਸੀ ਪਾਰਟੀ ਨੂੰ ਲੋਕ ਹਿੱਤ ਵਿੱਚ ਕਿਸੇ ਵੀ ਆਗੂ ਨਾਲ ਵਿਚਾਰ-ਵਟਾਂਦਰਾ ਕਰਨ ਦਾ ਲੋਕਤੰਤਰਿਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਬਾਦਲ ਅਤੇ ਮੋਦੀ ਦੀ ਮੁਲਾਕਾਤ ’ਤੇ ਸਵਾਲ ਚੁੱਕਣ ਵਾਲੇ ਕੇਜਰੀਵਾਲ ਨੂੰ ਪਹਿਲਾਂ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਦਾ ਹਿਸਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ, ਕੇਜਰੀਵਾਲ ਇਸ ਗੱਲ ਦੀ ਚਿੰਤਾ ਨਾ ਕਰਨ ਕਿ ਕੌਣ ਕਿਸ ਨੂੰ ਮਿਲ ਰਿਹਾ ਹੈ, ਸਗੋਂ ਇਹ ਦੱਸਣ ਕਿ ‘ਆਪ’ ਦੇ ਰਾਜ ਵਿੱਚ ਪੰਜਾਬ ਦਾ ਕਰਜ਼ਾ ਲਗਾਤਾਰ ਕਿਉਂ ਵਧਿਆ ਅਤੇ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਕੀ ਬਣਿਆ। ਸਰਨਾ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਵਿੱਚ ਬਦਲਾਅ ਅਤੇ ਨਵਾਂ ਮਾਡਲ ਦੇਣ ਦੇ ਵਾਅਦੇ ਕਰਕੇ ਸੱਤਾ ਵਿੱਚ ਆਏ ਸਨ, ਪਰ ਅੱਜ ਪੰਜਾਬ ਦੇ ਸਾਹਮਣੇ ਵਧਦਾ ਕਰਜ਼ਾ, ਬੇਰੁਜ਼ਗਾਰੀ, ਕਿਸਾਨੀ ਸੰਕਟ ਅਤੇ ਆਰਥਿਕ ਬੋਝ ਵੱਡੇ ਸਵਾਲ ਬਣ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਿਆਨਬਾਜ਼ੀ ਨਹੀਂ, ਸਗੋਂ ਆਰਥਿਕਤਾ, ਰੁਜ਼ਗਾਰ ਅਤੇ ਕਿਸਾਨੀ ਬਾਰੇ ਠੋਸ ਜਵਾਬ ਚਾਹੀਦੇ ਹਨ। ਕੇਜਰੀਵਾਲ ਨੂੰ ਦੂਜਿਆਂ ਦੀਆਂ ਮੁਲਾਕਾਤਾਂ ’ਤੇ ਟਿੱਪਣੀਆਂ ਕਰਨ ਤੋਂ ਪਹਿਲਾਂ ਇਹ ਦੱਸਣਾ ਚਾਹੀਦਾ ਹੈ ਕਿ ਪੰਜਾਬ ਨੂੰ ਇੰਨੇ ਵੱਡੇ ਕਰਜ਼ੇ ਦੇ ਬੋਝ ਤੋਂ ਕੱਢਣ ਲਈ ਉਨ੍ਹਾਂ ਦੀ ਸਰਕਾਰ ਨੇ ਕੀ ਕੀਤਾ। ਸਰਨਾ ਨੇ ਕਿਹਾ, “ਪੰਜਾਬ ਦਾ ਭਵਿੱਖ ਕਰਜ਼ੇ ਦੀਆਂ ਕਿਸ਼ਤਾਂ ਅਤੇ ਸਿਆਸੀ ਬਿਆਨਬਾਜ਼ੀ ਨਾਲ ਨਹੀਂ ਬਣਨਾ। ਕੇਜਰੀਵਾਲ ਪੰਜਾਬੀਆਂ ਨੂੰ ਆਪਣੇ ਵਾਅਦਿਆਂ ਅਤੇ ਵਧਦੀਆਂ ਦੇਣਦਾਰੀਆਂ ਦਾ ਹਿਸਾਬ ਦੇਣ।”












