ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ; 55% ਸ਼ਰਤ ਤੁਰੰਤ ਰੱਦ ਨਾ ਕਰਨ ‘ਤੇ ਸਾਰੇ ਵਿਧਾਇਕਾਂ ਦੇ ਘਰ ਘੇਰਨ ਦੀ ਦਿੱਤੀ ਤਿੱਖੀ ਚਿਤਾਵਨੀ
ਚੰਡੀਗੜ੍ਹ, 9 ਅਗਸਤ ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿੱਚ ਅਧਿਆਪਕਾਂ ਦੀਆਂ ਭਰਤੀਆਂ ਲਈ ਗ੍ਰੈਜੂਏਸ਼ਨ (BA) ਵਿੱਚ 55 ਫ਼ੀਸਦ ਅੰਕਾਂ ਦੀ ਲਾਜ਼ਮੀ ਸ਼ਰਤ ਲਗਾਏ ਜਾਣ ਕਾਰਨ
ਬੇਰੁਜ਼ਰੁ ਗਾਰ ਅਧਿਆਪਕਾਂ ਵਿੱਚ ਭਾਰੀ ਰੋਸ ਫੈਲ ਗਿਆ ਹੈ। ਇਸੇ ਲੜੀ ਤਹਿਤ ਅੱਜ ਦਿੜ੍ਹਬਾ ਵਿਖੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਇਕੱਠੇ ਹੋਕੇ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਮੰਗਾਂ ਸਬੰਧੀ ਤਖ਼ਤੀਆਂ ਫੜ ਕੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਬੇਰੁਜ਼ਗਾਰ ਅਧਿਆਪਕਾਂ ਦਾ ਦੋਸ਼ ਹੈਕਿ ਸਰਕਾਰ ਨੇ ਇਹ ਬੇਤੁੱਕੀ ਸ਼ਰਤ ਲਗਾ ਕੇ ਹਜ਼ਾਰਾਂ ਯੋਗ ਉਮੀਦਵਾਰਾਂ ਨੂੰ ਭਰਤੀ ਪ੍ਰਕਿਰਿਆ ਤੋਂ ਬਾਹਰ
ਕਰ ਦਿੱਤਾ ਹੈ, ਜਿਸ ਨਾਲ ਉਨ੍ਹਾਂ ਦੇ ਰੁਜ਼ਗਾਰ ਪ੍ਰਾਪਤ ਕਰਨ ਦੇ ਸੁਪਨਿਆਂ ‘ਤੇ ਪਾਣੀ ਫਿਰ ਗਿਆ ਹੈ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੇਰੁਜ਼ਗਾਰ ਅਧਿਆਪਕ ਜੱਥੇਬੰਦੀ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਪੱਕਾ ਨੇ ਆਖਿਆ ਕਿ ਪੰਜਾਬ ਸਰਕਾਰ
ਵੱਲੋਂ ਅਧਿਆਪਕਾਂ ਦੀ ਭਰਤੀ ਲਈ ਬੀ.ਏ. ਵਿੱਚ 55 ਪ੍ਰਤੀਸ਼ਤ ਅੰਕਾਂ ਦੀ ਲਗਾਈ ਗਈ ਸ਼ਰਤ ਪੂਰੀ ਤਰ੍ਹਾਂ ਬੇਇਨਸਾਫ਼ੀ ਵਾਲੀ ਹੈ। ਇਹ ਸ਼ਰਤ
ਹਜ਼ਾਰਾਂ ਨੌਜਵਾਨਾਂ ਦੇ ਭਵਿੱਖ ਨਾਲ ਸਿੱਧਾ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਨੌਜਵਾਨ ਪਿਛਲੇ ਕਈ ਸਾਲਾਂ ਤੋਂ ਦਿਨ ਰਾਤ ਮਿਹਨਤ ਕਰਕੇ ਅਧਿਆਪਕ ਬਣਨ ਦੀ ਤਿਆਰੀ ਕਰ ਰਹੇ ਹਨ ਅਤੇ ਅਨੇਕਾਂ ਉਮੀਦਵਾਰਾਂ ਨੇ ਅਧਿਆਪਕ ਯੋਗਤਾ ਪ੍ਰੀਖਿਆ (TET) ਵੀ
ਪਾਸ ਕੀਤੀ ਹੋਈ ਹੈ। ਪ੍ਰੰਤੂ, ਗ੍ਰੈਜੂਏਸ਼ਨ ਵਿੱਚ ਅੰਕਾਂ ਦੀ ਇਸ ਇੱਕ ਪ੍ਰਤੀਸ਼ਤ ਦੀ ਸ਼ਰਤ ਦੇ ਆਧਾਰ ‘ਤੇ ਉਨ੍ਹਾਂ ਨੂੰ ਭਰਤੀ ਪ੍ਰਕਿਰਿਆ ਤੋਂ ਬਾਹਰ
ਕਰਨਾ ਕਿਸੇ ਵੀ ਤਰ੍ਹਾਂ ਵਾਜਬ ਅਤੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।
ਜਥੇਬੰਦੀ ਦੇ ਆਗੂਆਂ ਨੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਪ੍ਰਸ਼ਨ ਚਿੰਨ੍ਹ ਲਗਾਉਂਦਿਆਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਨੌਜਵਾਨਾਂ
ਨੂੰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇਕਰ ਰਹੀ ਹੈ, ਪਰ ਦੂਜੇ ਪਾਸੇ ਅਜਿਹੀਆਂ ਅੜਿੱਕੇ ਡਾਹੁਣ ਵਾਲੀਆਂ ਨਵੀਆਂ-ਨਵੀਆਂ ਸ਼ਰਤਾਂ ਮੜ੍ਹ ਕੇ
ਪਹਿਲਾਂ ਤੋਂ ਯੋਗ ਨੌਜਵਾਨਾਂ ਲਈ ਰੁਜ਼ਗਾਰ ਦੇ ਦਰਵਾਜ਼ੇ ਬੰਦ ਕੀਤੇ ਜਾ ਰਹੇਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਦਾ ਮਕਸਦ ਸੱਚਮੁੱਚ
ਬੇਰੁਜ਼ਗਾਰੀ ਖ਼ਤਮ ਕਰਨਾ ਹੈ, ਤਾਂ ਫਿਰ 55 ਫੀਸਦੀ ਵਰਗੀ ਬੇਲੋੜੀ ਸ਼ਰਤ ਲਗਾ ਕੇ ਹਜ਼ਾਰਾਂ ਹੋਣਹਾਰ ਉਮੀਦਵਾਰਾਂ ਨੂੰ ਮੌਕਾ ਦੇਣ ਤੋਂ ਕਿਉਂ
ਰੋਕਿਆ ਜਾ ਰਿਹਾ ਹੈ? ਅਜਿਹੇ ਫ਼ੈਸਲਿਆਂ ਨਾਲ ਨੌਜਵਾਨ ਵਰਗ ਵਿੱਚ ਮਾਨਸਿਕ ਤਣਾਅ ਅਤੇ ਨਿਰਾਸ਼ਾ ਲਗਾਤਾਰ ਵਧ ਰਹੀ ਹੈ।
ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਉਹ ਆਪਣਾ ਹੱਕ ਲੈਣ ਲਈ ਲਗਾਤਾਰ ਸੰਘਰਸ਼ ਦੇ ਰਾਹ ‘ਤੇ ਹਨ ਅਤੇ ਜਦੋਂ ਤੱਕ 55 ਪ੍ਰਤੀਸ਼ਤ ਅੰਕਾਂ
ਵਾਲੀ ਸ਼ਰਤ ਨੂੰ ਪੂਰੀ ਤਰ੍ਹਾਂ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਅਧਿਆਪਕ ਆਗੂਆਂ ਨੇ ਸਰਕਾਰ ਨੂੰ
ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਤੋਂ ਜਲਦ ਇਸ 55 ਪ੍ਰਤੀਸ਼ਤ ਦੀ ਸ਼ਰਤ ਨੂੰ ਰੱਦ ਕਰਕੇ‘ਮਾਸਟਰ ਕੇਡਰ’ ਦੀ
ਵੱਡੀ ਭਰਤੀ ਦਾ ਇਸ਼ਤਿਹਾਰ ਜਾਰੀ ਨਾ ਕੀਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵਿਸ਼ਾਲ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ
ਅਗਲੇ ਪੜਾਅ ਵਿੱਚ ਪੰਜਾਬ ਸਰਕਾਰ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।
ਇਸ ਰੋਸ ਪ੍ਰਦਰਸ਼ਨ ਦੌਰਾਨ ਹਰਵਿੰਦਰ ਸਿੰਘ, ਗੁਰਮੁੱਖ ਸਿੰਘ, ਸੱਤਪਾਲ ਸਿੰਘ, ਮਨਜੋਤ ਸਿੰਘ, ਦਰਸ਼ਨ ਸਿੰਘ, ਜੋਨੀ ਭਿੱਖੀ, ਨਵਜੋਤ ਸਿੰਘ,
ਮਨਜੀਤ ਕੌਰ, ਰਾਜਵੀਰ ਕੌਰ, ਛਿੰਦਰਪਾਲ ਕੌਰ, ਗੁਰਪ੍ਰੀਤ ਗਾਜ਼ੀਪੁਰ ਸਮੇਤ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ।
ਇਕੱਤਰ ਹੋਏ ਆਗੂਆਂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਪੰਜਾਬ ਦੇਨੌਜਵਾਨ ਪਹਿਲਾਂ ਹੀ ਬੇਰੁਜ਼ਗਾਰੀ ਦੀ ਡੂੰਘੀ ਮਾਰ ਝੱਲ ਰਹੇਹਨ। ਅਜਿਹੇ ਸਮੇਂ
ਵਿੱਚ ਰੁਜ਼ਗਾਰ ਦੇ ਮੌਕੇ ਵਧਾਉਣ ਦੀ ਬਜਾਏ ਯੋਗਤਾ ਦੀਆਂ ਅਜਿਹੀਆਂ ਕਠੋਰ ਸ਼ਰਤਾਂ ਲਗਾਉਣਾ ਸਰਕਾਰ ਦੀ ਨੀਤੀ ਅਤੇ ਨੀਅਤ ‘ਤੇ ਗੰਭੀਰ
ਸਵਾਲ ਖੜ੍ਹੇ ਕਰਦਾ ਹੈ।












