ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ;
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਵਿਧਾਨ ਸਭਾ ਸੈਸ਼ਨ ਦਾ ਸਮਾਂ ਵਧਾਏ ਜਾਣ ਦੀ ਮੰਗ ਕੀਤੀ ਹੈ ਤਾਂ ਜੋ ਵਿਚਾਰ-ਅਧੀਨ ਛੇ ਬਿੱਲਾਂ ’ਤੇ ਬਹਿਸ ਕੀਤੀ ਜਾ ਸਕੇ। ਖਹਿਰਾ ਨੇ ਕਿਹਾ ਕਿ ਤਿੰਨ ਡਿਜੀਟਲ ਯੂਨੀਵਰਸਿਟੀਆਂ, ਜੀਐਸਟੀ, ਆਊਟਸੋਰਸਡ ਅਤੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਅਤੇ ਸਾਂਝੇ ਬੁਨਿਆਦੀ ਢਾਂਚੇ ਨਾਲ ਸਬੰਧਤ ਬਿੱਲ ਸੈਸ਼ਨ ਦੇ ਅੰਤਲੇ ਪੜਾਅ ’ਤੇ ਪੇਸ਼ ਕੀਤੇ ਗਏ ਹਨ।
ਖਹਿਰਾ ਨੇ ਕਿਹਾ ਕਿ ਛੇ ਨਵੇਂ ਕਾਨੂੰਨਾਂ ਦੀ ਸਹੀ ਢੰਗ ਨਾਲ ਜਾਂਚ-ਪੜਤਾਲ, ਬਹਿਸ ਅਤੇ ਪਾਸ ਕਰਨ ਦੀ ਪ੍ਰਕਿਰਿਆ ਆਖਰੀ ਦਿਨ ਕਿਵੇਂ ਹੋ ਸਕਦੀ ਹੈ। ਇਹ ਅਰਥਪੂਰਨ ਸੰਸਦੀ ਲੋਕਤੰਤਰ ਨਹੀਂ ਹੈ।ਜ਼ਿਕਰਯੋਗ ਹੈ ਕਿ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸੋਮਵਾਰ ਨੂੰ ਸਮਾਪਤ ਹੋਣ ਜਾ ਰਿਹਾ ਹੈ।












