ਚੰਡੀਗੜ੍ਹ, 10 ਅਗਸਤ, ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਗਈ ਇਹ ਮੀਟਿੰਗ ਸਵੇਰੇ 10:30 ਵਜੇ ਹੋਵੇਗੀ।
ਇਸ ਮੀਟਿੰਗ ਵਿੱਚ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਸਰਕਾਰ ਵੱਲੋਂ ਕੁਝ ਮਹੱਤਵਪੂਰਨ ਪ੍ਰਸਤਾਵਾਂ ਨੂੰ ਮਨਜ਼ੂਰੀ ਮਿਲ ਸਕਦੀ ਹੈ।
ਕੈਬਨਿਟ ਮੀਟਿੰਗ ਤੋਂ ਪਹਿਲਾਂ ਹੀ ਸੰਭਾਵਿਤ ਫੈਸਲਿਆਂ ਨੂੰ ਲੈ ਕੇ ਚਰਚਾ ਤੇਜ਼ ਹੈ। ਮੀਟਿੰਗ ਤੋਂ ਬਾਅਦ ਸਾਹਮਣੇ ਆਉਣ ਵਾਲੇ ਫੈਸਲਿਆਂ ’ਤੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਦੀ ਖਾਸ ਨਜ਼ਰ ਰਹੇਗੀ।












