ਐੱਸ ਏ ਐੱਸ ਨਗਰ 10 ਅਗਸਤ ,ਬੋਲੇ ਪੰਜਾਬ ਬਿਊਰੋ;
ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਾਲਾ ਪ੍ਰੀਤਮ ਅੱਠਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਮਲਕੀਤ ਸਿੰਘ ਦੇ ਇੰਨਟਰਨੇਸ਼ਲ ਢਾਡੀ ਜੱਥੇ ਨੇ ਅੱਠਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਬਲਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਤਨਾਮ ਸਿੰਘ ਜੀ ਗੁਰਦੁਆਰਾ ਸ੍ਰੀ ਪੰਜ਼ੋਖਰਾ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਪੰਡਿਤ ਦਾ ਹੰਕਾਰ ਤੋੜਨ ਲਈ ਪੰਡਿਤ ਦੇ ਕਹਿਣ ਤੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੁਆਰਾ (ਗੂੰਗੇ ਅਤੇ ਬੈਰੇ) ਗੰਗੂ ਛੀਵਰ ਤੋ ਸਿਰ ਤੇ ਛੜੀ ਰੱਖ ਕੇ ਗੀਤਾ ਦੇ ਅਰਥ ਕਰਵਾਉਣ ਦਾ ਪੂਰੇ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਅਮਨਦੀਪ ਸਿੰਘ ਜੀ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਅਨੰਦਪੁਰ ਸਾਹਿਬ ਜੀ, ਭਾਈ ਭਾਈ ਰਵਿੰਦਰ ਸਿੰਘ ਜੀ ਕਰਨਾਲ ਵਾਲੇ, ਮਿੱਤਰ ਪਿਆਰੇ ਨੂੰ ਕਵੀਸ਼ਰੀ ਜੱਥਾ, ਬਾਬਾ ਦੀਪ ਸਿੰਘ ਜੀ ਕਵੀਸ਼ਰੀ ਜੱਥਾ, ਭਾਈ ਲੱਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਅਮਰੀਕ ਸਿੰਘ ਜੀ ਸ਼ਾਹਬਾਦ ਮਾਰਕੰਢੇ ਵਾਲੇ, ਭਾਈ ਗੁਰਸੇਵਕ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ, ਭਾਈ ਜਤਿੰਦਰ ਸਿੰਘ ਜੀ ਦਮਦਮੀ ਟਕਸਾਲ ਵਾਲੇ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਗੁਰਨਾਮ ਸਿੰਘ ਨੇ ਕੀਰਤਨ, ਕਥਾ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਦਰਬਾਰ ਸਾਹਿਬ ਜੀ ਨੂੰ ਬਾਹਰੋਂ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ: ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ












