ਚੰਡੀਗੜ੍ਹ, 15 ਅਗਸਤ ,ਬੋਲੇ ਪੰਜਾਬ ਬਿਊਰੋ;
ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਦੇ ਲੋਕਾਂ ਨੂੰ 21 ਅਗਸਤ ਨੂੰ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਨੇ ਇਸ ਸਬੰਧੀ ਵੱਡਾ ਐਲਾਨ ਕਰਦਿਆਂ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਨੂੰ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।












