ਚੰਡੀਗੜ੍ਹ ਸਮੇਤ ਕਈ ਜ਼ਿਲ੍ਹਿਆਂ ’ਚ 17 ਅਗਸਤ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 15 ਅਗਸਤ ,ਬੋਲੇ ਪੰਜਾਬ ਬਿਊਰੋ;

ਮੁਹਾਲੀ ਤੇ ਜਲੰਧਰ ਜ਼ਿਲ੍ਹਿਆਂ ਵਿਚ ਅੱਜ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਮੁਹਾਲੀ ਤੇ ਜਲੰਧਰ ਜ਼ਿਲ੍ਹਿਆਂ ਵਿਚ 17 ਅਗਸਤ ਨੂੰ ਸਾਰੇ ਸਕੂਲਾਂ ਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸਕੂਲਾਂ ਵਿਚ ਵੀ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ।

ਮੁਹਾਲੀ ਦੀ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ. ਗਿੰਨੀ ਦੁੱਗਲ ਨੇ ਸਕੂਲਾਂ ਵਿਚ ਛੁੱਟੀ ਕਰਨ ਦੀ ਪੁਸ਼ਟੀ ਕੀਤੀ ਹੈ[ਮੁਹਾਲੀ ਜ਼ਿਲ੍ਹੇ ਦਾ ਆਜ਼ਾਦੀ ਸਮਾਰੋਹ ਅੱਜ ਫੇਜ਼ ਛੇ ਦੇ ਸਰਕਾਰੀ ਕਾਲਜ ਵਿਖੇ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਝੰਡਾ ਲਹਿਰਾਇਆ ਗਿਆ।ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹੇ ਦੇ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਵਿੱਚ ਸ਼ਮੂਲੀਅਤ ਕੀਤੀ ਗਈ।ਜ਼ਿਲਾ ਪ੍ਰਸ਼ਾਸਨ ਵੱਲੋਂ 17 ਅਗਸਤ ਸੋਮਵਾਰ ਨੂੰ ਮੁਹਾਲੀ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ, ਐਫੀਲਿਏਟਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।