ਸਥਾਨਕ ਸਰਕਾਰਾਂ ਅਤੇ ਸੀਵਰੇਜ ਬੋਰਡ ਅਧਿਕਾਰੀ ਜਥੇਬੰਦੀ ਨਾਲ ਮੀਟਿੰਗਾਂ ਵਿੱਚ ਫੈਸਲੇ ਕਰਕੇ ਮੰਗਾਂ ਨੂੰ ਲਾਗੂ ਨਹੀਂ ਕਰ ਰਹੇ
ਚੰਡੀਗੜ੍ਹ 16 ਅਗਸਤ ,ਬੋਲੇ ਪੰਜਾਬ ਬਿਊਰੋ;
ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 18 ਅਗਸਤ ਨੂੰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਸੈਕਟਰ 27 ਏ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ਰੋਸ ਧਰਨੇ ਸਬੰਧੀ ਤਿਆਰੀ ਮੀਟਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ, ਸੀਨੀਅਰ ਮੀਤ ਪ੍ਰਧਾਨ ਬਲਰਾਜ ਮੌੜ,ਰਾਜਪਾਲ ਲਸੋਈ, ਹਰਪ੍ਰੀਤ ਗਰੇਵਾਲ,ਦਰਸ਼ਨ ਚੀਮਾ,ਸਤਨਾਮ ਸਿੰਘ,ਬਲਜਿੰਦਰ ਸਿੰਘ ਕੈਸ਼ੀਅਰ,ਕਿਸ਼ੋਰ ਚੰਦ ਗਾਜ਼,ਲਖਵਿੰਦਰ ਖਾਨਪੁਰ, ਸੁਰੇਸ਼ ਕੁਮਾਰ ਮੁਹਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2004 ਤੋਂ ਪਹਿਲਾਂ ਭਰਤੀ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲਿਆਉਣ ਸਬੰਧੀ ਬੋਰਡਾਂ ਕਾਰਪੋਰੇਸ਼ਨਾਂ ਵਿੱਚ ਲਾਗੂ ਕਰਨ ਬਾਰੇ 30-07-2025 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਨੋਟੀਫਿਕੇਸ਼ਨ ਮੁਤਾਬਕ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲਿਆਉਣ ਸਬੰਧੀ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ੍ਹ ਅਤੇ ਸਥਾਨਕ ਸਰਕਾਰਾਂ ਵਿਭਾਗ ਚੰਡੀਗੜ੍ਹ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਸਬੰਧੀ ਵਿੱਤ ਮੰਤਰੀ ਪੰਜਾਬ ਜੋ ਸਬ ਕਮੇਟੀ ਦੇ ਚੇਅਰਮੈਨ ਹਨ ਉਹਨਾਂ ਵੱਲੋਂ ਮੀਟਿੰਗ ਕਰਕੇ ਜਥੇਬੰਦੀ ਨਾਲ ਤੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਸਰਕਾਰ ਨੇ ਨੋਟੀਫਿਕੇਸ਼ਨ ਲਾਗੂ ਕਰਕੇ ਸਥਾਨਕ ਸਰਕਾਰਾਂ ਵਿਭਾਗ ਦੇ ਮੁੱਖ ਵਧੀਕ ਸਕੱਤਰ ਅਤੇ ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਤੁਰੰਤ ਕਾਰਵਾਈ ਕਰਨ ਪ੍ਰੰਤੂ ਇਹਨਾਂ ਦੀ ਢਿੱਲੀ ਕਾਰਜਗਾਰੀ ਕਰਕੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੁਲਾਜ਼ਮ ਜਿਥੇ ਪੈਨਸ਼ਨਾਂ ਤੋਂ ਵਾਂਝੇ ਹਨ। ਇਸ ਤੋਂ ਪਹਿਲਾਂ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੇ ਆਧਾਰਿਤ ਬਣਿਆ ਬੋਰਡ ਆਫ ਡਾਇਰੈਕਟਰ ਦੀ ਮੀਟਿੰਗ ਵਿੱਚ 1995 ਵਿੱਚ ਏਜੰਡਾ ਪਾਸ ਕੀਤਾ ਗਿਆ ਉਸ ਨੂੰ ਦੁਬਾਰਾ ਲਾਗੂ ਕਰਨ ਸਬੰਧੀ 23 ਦਸੰਬਰ 2022 ਦੀ ਬੋਰੜ ਆਫ ਡਾਇਰੈਕਟਰ ਦੀ ਮੀਟਿੰਗ ਵਿੱਚ ਪੈਨਸ਼ਨ ਲਾਗੂ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ ਪਰ ਆਪਣੇ ਹੀ ਫੈਸਲੇ ਤੋਂ ਮਹਿਕਮਾ ਸੀਵਰੇਜ ਬੋਰਡ ਲਗਾਤਾਰ ਭੱਜ ਰਿਹਾ ਹੈ ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅਤੇ ਹੋਰ ਮੰਗਾਂ ਵੀ ਲਗਾਤਾਰ ਲਟਕਦੀਆਂ ਆ ਰਹੀਆਂ ਹਨ ਜਿਨਾਂ ਵਿੱਚ ਕੱਚੇ, ਕੰਟਰੈਕਟ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਿੱਚ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ ਜਿੰਨਾ ਚਿਰ ਰੈਗੂਲਰ ਦੀ ਪਾਲਿਸੀ ਸਰਕਾਰ ਵੱਲੋਂ ਨਹੀਂ ਬਣਾਈ ਜਾਂਦੀ ਉਹਨਾਂ ਨੂੰ ਮਹਿਕਮੇ ਦੇ ਵਿੱਚ ਮਰਜ ਕਰਕੇ ਉਹਨਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਤਨਖਾਹ ਨੂੰ ਚੰਡੀਗੜ੍ਹ ਪੈਟਰਨ ਤੇ ਲਾਗੂ ਕੀਤਾ ਜਾਵੇ , ਮੰਡੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾਣ ਕਿਉਂਕਿ ਉਹਨਾਂ ਮੁਲਾਜ਼ਮਾਂ ਨੂੰ ਅੱਠ-ਅੱਠ ਮਹੀਨੇ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਤੇ ਦੋ ਦੋ ਸਾਲ ਤੋਂ ਕੱਚੇ ਕੰਟਰੈਕਟ ਕਾਮਿਆਂ ਦਾ ਪੀ ਐਫ ਅਤੇ ਰੈਗੂਲਰ ਕਰਮਚਾਰੀਆਂ ਦਾ ਜੀਪੀਐਫ ਵੀ ਜਮਾਂ ਨਹੀਂ ਕਰਵਾਇਆ ਜਾ ਰਿਹਾ, ਜਿਸ ਕਾਰਨ ਨਾਲ ਮੁਲਾਜ਼ਮਾਂ ਦਾ ਵੱਡਾ ਨੁਕਸਾਨ ਹੋ ਰਿਹਾ, ਰਿਟਾਇਰ ਕਰਮਚਾਰੀਆਂ ਨੂੰ ਉਹਨਾਂ ਦੇ ਬਣਦੇ ਬਕਾਏ ਲੰਮੇ ਸਮੇਂ ਤੋਂ ਪੈਡਿੰਗ ਪਏ ਹਨ ਮੁਲਾਜ਼ਮਾਂ ਨੂੰ ਨਹੀਂ ਦਿੱਤੇ ਜਾ ਰਹੇ ਡਿਵੀਜ਼ਨਾਂ ਵਿੱਚ ਫੰਡਾਂ ਤੇ ਘਾਟ ਦਾ ਬਹਾਨਾ ਬਣਾਇਆ ਜਾ ਰਿਹਾ ਹੈ ਅਤੇ ਮੁੱਖ ਦਫਤਰ ਫੰਡ ਰਿਲੀਜ ਨਹੀਂ ਕਰ ਰਿਹਾ। ਜਿਸ ਕਾਰਨ ਮੁਲਾਜ਼ਮਾ ਦੇ ਘਰ ਦਾ ਗੁਜ਼ਾਰਾ ਕਰਨਾ ਬੜਾ ਮੁਸ਼ਕਿਲ ਹੋ ਗਿਆ ਹੈ।ਸੂਬਾ ਆਗੂ ਤਾਰ ਸਿੰਘ ਗਿੱਲ, ਜੱਗਾ ਸਿੰਘ ਅਲੀ ਸ਼ੇਰ,ਦਰਸ਼ਨ ਸਿੰਘ ਨੰਗਲ,ਦਰਸ਼ਨ ਸ਼ਰਮਾਂ, ਸੰਜੀਵ ਕੌਂਡਲ,ਸ਼ਿਦਰਪਾਲ ਮਾਨਸਾ, ਤਾਰ ਸਿੰਘ ਗਿੱਲ ਬਰਨਾਲਾ, ਪ੍ਰੇਮ ਕੁਮਾਰ ਗੁਰਦਾਸਪੁਰ, ਕੁਲਵੰਤ ਸਿੰਘ ਬੁਰਜ ਥਰੋੜ,ਅਮਰ ਸਿੰਘ ਮੋਹਿਤ, ਸਮੇਤ ਸੂਬਾ ਆਗੂ ਤੇ ਜਿਲ੍ਹਿਆਂ ਦੇ ਪ੍ਰਧਾਨ ਸਕੱਤਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ ਨੇ ਕਿਹਾ ਕਿ 18 ਅਗਸਤ ਨੂੰ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਅਤੇ ਮੁੱਖ ਕਾਰਜਕਾਰੀ ਅਫ਼ਸਰ ਸੀਵਰੇਜ ਬੋਰਡ ਚੰਡੀਗੜ੍ਹ ਦੇ ਖਿਲਾਫ਼ ਸੈਕਟਰ 27 ਏ ਚੰਡੀਗੜ੍ਹ ਵਿਖੇ ਰੋਸ ਧਰਨਾ ਦਿੱਤਾ ਜਾਣਾ ਹੈ ਉਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪੰਜਾਬ ਦੇ ਕੋਨੇ ਕੋਨੇ ਵਿੱਚੋਂ ਜਿਲਿਆਂ ਨੂੰ ਕੋਟਾ ਲਾਇਆ ਗਿਆ ਅਤੇ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਫੈਸਲਾ ਕੀਤਾ ਗਿਆ।












