ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਸੋਨੀਆ ਤੇ ਰਾਹੁਲ ਗਾਂਧੀ ’ਤੇ ਲਾਏ ਰਾਸ਼ਟਰੀ ਗੀਤ ਦੇ ਅਪਮਾਨ ਦੇ ਦੋਸ਼, ਮੁਆਫ਼ੀ ਦੀ ਮੰਗ

ਨੈਸ਼ਨਲ ਪੰਜਾਬ

ਭੋਪਾਲ 16 ਅਗਸਤ, ਬੋਲੇ ਪੰਜਾਬ ਬਿਊਰੋ;

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਕਾਂਗਰਸ ਦੇ ਸੀਨੀਅਰ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ’ਤੇ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦਾ ਅਪਮਾਨ ਕਰਨ ਦੇ ਦੋਸ਼ ਲਗਾਉਂਦੇ ਹੋਏ ਉਨ੍ਹਾਂ ਤੋਂ ਦੇਸ਼ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਇਹ ਵਿਵਾਦ ਕਾਂਗਰਸ ਵੱਲੋਂ ਸ਼ਨੀਵਾਰ ਨੂੰ ਨਵੀਂ ਦਿੱਲੀ ਸਥਿਤ ਆਪਣੇ ਪਾਰਟੀ ਦਫ਼ਤਰ ’ਚ ਕਰਵਾਏ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਖੜ੍ਹਾ ਹੋਇਆ, ਜਿੱਥੇ ਭਾਜਪਾ ਨੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ’ਤੇ ਵੰਦੇ ਮਾਤਰਮ ਦੇ ਗਾਇਨ ’ਚ ਰੁਕਾਵਟ ਪਾਉਣ ਦੇ ਦੋਸ਼ ਲਾਏ ਹਨ।

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਆਖਿਆ ਕਿ ਵੰਦੇ ਮਾਤਰਮ ਕੇਵਲ ਇੱਕ ਗੀਤ ਨਹੀਂ, ਸਗੋਂ ਭਾਰਤ ਦੇ ਆਜ਼ਾਦੀ ਸੰਗਰਾਮ ਦਾ ਇੱਕ ਅਹਿਮ ਨਾਅਰਾ ਸੀ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਅਤੇ ਇਤਿਹਾਸਕ ਰਾਸ਼ਟਰੀ ਗੀਤ ਦਾ ਅਪਮਾਨ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਇਸ ਅਪਮਾਨ ਵਿੱਚ ਸ਼ਾਮਲ ਹੋਰਨਾਂ ਆਗੂਆਂ ਨੂੰ ਜਲਦ ਤੋਂ ਜਲਦ ਆਪਣੀ ਗਲਤੀ ਦਾ ਅਹਿਸਾਸ ਕਰਦਿਆਂ ਦੇਸ਼ ਵਾਸੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।