ਕੋਲਕਾਤਾ, 17 ਅਗਸਤ, ਬੋਲੇ ਪੰਜਾਬ ਬਿਊਰੋ :
ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਦੇ ਇੱਕ ਹੋਟਲ ਵਿੱਚ ਅੱਗ ਲੱਗ ਗਈ, ਜਿਸ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਏਅਰ ਕੰਡੀਸ਼ਨਰ ਵਿੱਚ ਸ਼ਾਰਟ ਸਰਕਟ ਹੋਣ ਦਾ ਸ਼ੱਕ ਹੈ।
ਰਿਪੋਰਟਾਂ ਅਨੁਸਾਰ, ਵੱਡੀ ਗਿਣਤੀ ਵਿੱਚ ਸ਼ਰਧਾਲੂ ‘ਸਾਵਣ ਸੋਮਵਾਰ’ ਮਨਾਉਣ ਲਈ ਤਾਰਾਪੀਠ ਮੰਦਰ ਪਹੁੰਚੇ ਸਨ ਅਤੇ ਹੋਟਲ ਵਿੱਚ ਠਹਿਰੇ ਹੋਏ ਸਨ। ਅੱਗ ਸਵੇਰੇ 4:30 ਵਜੇ ਦੇ ਕਰੀਬ ਲੱਗੀ ਜਦੋਂ ਉਹ ਸੁੱਤੇ ਪਏ ਸਨ।
ਘਟਨਾ ਦੀ ਸੂਚਨਾ ਮਿਲਦੇ ਹੀ, ਫਾਇਰ ਬ੍ਰਿਗੇਡ ਦੀ ਇੱਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਹੋਟਲ ਦੇ ਅੰਦਰ ਫਸੇ ਸ਼ਰਧਾਲੂਆਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।












