ਮੋਹਾਲੀ, 17 ਅਗਸਤ ,ਬੋਲੇ ਪੰਜਾਬ ਬਿਊਰੋੋ;
ਮਲਟੀਟੈਕ ਟਾਵਰ, ਸੈਕਟਰ-91, ਮੋਹਾਲੀ ਦੀ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਵੱਲੋਂ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮਲਟੀਟੈਕ ਟਾਵਰ ਦੇ ਨਿਵਾਸੀਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਗਈ।
ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਵਿੱਚ ਮਹਿਲਾਵਾਂ ਦੀ ਬਰਾਬਰ ਭੂਮਿਕਾ ਨੂੰ ਉਜਾਗਰ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸ਼੍ਰੀਮਤੀ ਹਰਮਨਜੀਤ ਸਿੰਘ ਕਰਨਲ ਵੱਲੋਂ ਅਦਾ ਕੀਤੀ ਗਈ। ਇਸ ਉਪਰਾਲੇ ਨੂੰ ਸਮੂਹ ਨਿਵਾਸੀਆਂ ਵੱਲੋਂ ਭਰਪੂਰ ਸਰਾਹਨਾ ਮਿਲੀ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਜਗਵਿੰਦਰ ਸਿੰਘ ਢਿੱਲੋਂ, ਹਰਜਿੰਦਰ ਸਿੰਘ ਹੈਰੀ, ਜੇ.ਐਸ. ਭਾਟੀਆ, ਵਰਨਦੀਪ ਸਿੰਘ ਬਮਰਾ, ਨਰਿੰਦਰ ਸਿੰਘ ਕੋਹਲੀ, ਰਵਿੰਦਰ ਕੁਮਾਰ, ਰਾਕੇਸ਼ ਸ਼ਰਮਾ, ਬਿਸ਼ਨ ਲਾਲ ਆਹੂਜਾ, ਹਰਜੀਤ ਸਿੰਘ ਸੇਠੀ ਅਤੇ ਜਗਮੀਤ ਸਿੰਘ ਕੰਗ ਸਮੇਤ ਹੋਰ ਪਤਵੰਤੇ ਅਤੇ ਨਿਵਾਸੀ ਹਾਜ਼ਰ ਰਹੇ।
ਮਹਿਲਾ ਨਿਵਾਸੀਆਂ ਵਿੱਚ ਸ਼੍ਰੀਮਤੀ ਗੁੰਜਨ, ਸ਼੍ਰੀਮਤੀ ਬਲਬੀਰ ਕੌਰ, ਸ਼੍ਰੀਮਤੀ ਜਤਿੰਦਰ ਸੇਠੀ, ਸ਼੍ਰੀਮਤੀ ਰਵਿੰਦਰ ਕੌਰ ਬਮਰਾ ਅਤੇ ਸ਼੍ਰੀਮਤੀ ਅੰਕਿਤਾ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ।
ਝੰਡਾ ਲਹਿਰਾਉਣ ਉਪਰੰਤ ਹਾਜ਼ਰੀਨ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਦੇਸ਼ ਦੀ ਏਕਤਾ, ਅਖੰਡਤਾ, ਸ਼ਾਂਤੀ ਅਤੇ ਤਰੱਕੀ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ। ਸਮਾਗਮ ਦੌਰਾਨ ਮਾਹੌਲ ਪੂਰੀ ਤਰ੍ਹਾਂ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਭਰਿਆ ਹੋਇਆ ਸੀ।
ਅੰਤ ਵਿੱਚ RWA ਵੱਲੋਂ ਸਮੂਹ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਅਜਿਹੇ ਰਾਸ਼ਟਰੀ ਸਮਾਗਮ ਨਿਵਾਸੀਆਂ ਵਿੱਚ ਏਕਤਾ, ਭਾਈਚਾਰੇ ਅਤੇ ਦੇਸ਼ ਪ੍ਰਤੀ ਪਿਆਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।












