DA ਬਾਰੇ ਪੰਜਾਬ ਸਰਕਾਰ ਨੇ ਅਦਾਲਤੀ ਹੁਕਮਾਂ ’ਤੇ ਮਾਮਲੇ ਲਾਗੂ ਕਰਨ ਤੋਂ ਪਹਿਲਾਂ ਵਿੱਤ ਵਿਭਾਗ ਦੀ ਮਨਜ਼ੂਰੀ ਕੀਤੀ ਲਾਜ਼ਮੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 17 ਅਗਸਤ ,ਬੋਲੇ ਪੰਜਾਬ ਬਿਊਰੋ;

 DA ਬਾਰੇ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਵਿੱਤ ਵਿਭਾਗ ਨੇ ਇਸ ਸਬੰਧੀ ਅਦਾਲਤੀ ਫੈਸਲਿਆਂ ਦੇ ਆਧਾਰ ’ਤੇ ਵਿੱਤੀ ਪ੍ਰਭਾਵ ਵਾਲੇ ਮਾਮਲਿਆਂ ਨੂੰ ਲਾਗੂ ਕਰਨ ਸਬੰਧੀ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।ਇਹ ਹਦਾਇਤਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿਟ ਪਟੀਸ਼ਨ ਨੰਬਰ 7291/2026, ਨਿਰਮਲ ਸਿੰਘ ਧਨੋਆ ਅਤੇ ਹੋਰ ਬਨਾਮ ਪੰਜਾਬ ਸਰਕਾਰ ਅਤੇ ਹੋਰ ਅਤੇ ਇਸ ਨਾਲ ਸਬੰਧਤ ਮਾਮਲਿਆਂ ਵਿੱਚ ਦਿੱਤੇ ਗਏ ਫੈਸਲਿਆਂ ਦੇ ਮੱਦੇਨਜ਼ਰ ਜਾਰੀ ਕੀਤੀਆਂ ਗਈਆਂ ਹਨ।ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਫਾਈਨੈਂਸ ਪਰਸੋਨਲ-1 ਬ੍ਰਾਂਚ ਵੱਲੋਂ ਜਾਰੀ ਪੱਤਰ ਵਿੱਚ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਜਿਹੇ ਸਾਰੇ ਮਾਮਲਿਆਂ ਦੀ ਪੂਰੀ ਜਾਣਕਾਰੀ ਵਿੱਤ ਵਿਭਾਗ ਨੂੰ ਭੇਜੀ ਜਾਵੇ।

ਹਦਾਇਤਾਂ ਅਨੁਸਾਰ ਇਨ੍ਹਾਂ ਮਾਮਲਿਆਂ ਵਿੱਚ ਬੋਰਡਾਂ ਅਤੇ ਕਾਰਪੋਰੇਸ਼ਨਾਂ ਨਾਲ ਸਬੰਧਤ ਕੇਸ ਵੀ ਸ਼ਾਮਲ ਹੋਣਗੇ। ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਹਾਈ ਕੋਰਟ ਦੇ ਹੁਕਮਾਂ ਦੇ ਆਧਾਰ ’ਤੇ ਕਿਸੇ ਵੀ ਅਜਿਹੇ ਆਦੇਸ਼ ਨੂੰ ਵਿੱਤ ਵਿਭਾਗ ਦੀ ਪਹਿਲਾਂ ਤੋਂ ਸਹਿਮਤੀ ਤੋਂ ਬਿਨਾਂ ਲਾਗੂ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਜੇਕਰ ਇਸ ਸਬੰਧੀ ਸਰਕਾਰ ਵੱਲੋਂ ਆਮ (ਜਨਰਲ) ਹਦਾਇਤਾਂ ਜਾਰੀ ਕਰ ਦਿੱਤੀਆਂ ਜਾਂਦੀਆਂ ਹਨ ਤਾਂ ਉਨ੍ਹਾਂ ਮੁਤਾਬਕ ਕਾਰਵਾਈ ਕੀਤੀ ਜਾ ਸਕੇਗੀ।ਵਿੱਤ ਵਿਭਾਗ ਨੇ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਇਨ੍ਹਾਂ ਹਦਾਇਤਾਂ ਦੀ ਤੁਰੰਤ ਅਤੇ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ਇਸ ਕਦਮ ਨਾਲ ਅਦਾਲਤੀ ਫੈਸਲਿਆਂ ਕਾਰਨ ਪੈਦਾ ਹੋਣ ਵਾਲੇ ਵਿੱਤੀ ਪ੍ਰਭਾਵ ਵਾਲੇ ਮਾਮਲਿਆਂ ਦੀ ਜਾਂਚ ਅਤੇ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਹੋਰ ਨਿਯਮਬੱਧ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।