ਚੌਂਕ ਵਿਖੇ ਮਜ਼ਦੂਰਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦਾ ਦਿੱਤਾ ਭਰੋਸਾ
ਸ਼੍ਰੀ ਚਮਕੌਰ ਸਾਹਿਬ,18, ਅਗਸਤ ,ਬੋਲੇ ਪੰਜਾਬ ਬਿਊਰੋ;
ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਪਿਛਲੇ ਕਈ ਸਾਲਾਂ ਤੋਂ ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਨ, ਲੇਬਰ ਚੌਂਕ ਵਿਖੇ ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇਣ ਸਬੰਧੀ ਨਗਰ ਕੌਂਸਲ ਦੇ ਨਵੇਂ ਬਣੇ ਪ੍ਰਧਾਨ ਵਿਸ਼ਾਲ ਕਸ਼ਅਪ ਨੂੰ ਮੰਗ ਪੱਤਰ ਦਿੱਤਾ ਗਿਆ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਗ੍ਰਾਂਟ ਨਾਲ ਨਗਰ ਕੌਂਸਲ ਵੱਲੋਂ ਬਣਾਏ ਲੇਬਰ ਚੌਂਕ ਵਿਖੇ ਮਜ਼ਦੂਰਾਂ ਨੂੰ ਨਾ ਬੈਠਣ ਦੀ ਸਹੂਲਤ ਹੈ, ਨਾ ਪੀਣ ਵਾਲੇ ਪਾਣੀ ਦੀ ਅਤੇ ਨਾ ਹੀ ਪਖਾਨਿਆਂ ਦੀ ਕੋਈ ਸਹੂਲਤ ਹੈ ਜਿਸ ਕਾਰਨ ਮਜਬੂਰੀ ਵਸ ਉਸਾਰੀ ਮਜ਼ਦੂਰਾਂ ਨੂੰ ਦਿਹਾੜੀ ਦੀ ਉਡੀਕ ਕਰਨ ਲਈ ਸੜਕਾਂ ਤੇ ਖੜਨਾ ਪੈ ਰਿਹਾ ਹੈ। ਇਹਨਾਂ ਦੱਸਿਆ ਕਿ ਜਥੇਬੰਦੀ ਵੱਲੋਂ ਪਿਛਲੇ ਕਈ ਸਾਲਾਂ ਤੋਂ, ਹਲਕਾ ਵਿਧਾਇਕ ਸਮੇਤ ਪ੍ਰਸ਼ਾਸਨ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਗਏ ਸਨ ਅਤੇ ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਨ ਦੀ ਮੰਗ ਕੀਤੀ ਗਈ ਸੀ ।ਪ੍ਰੰਤੂ ਸਰਕਾਰ ਤੇ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ। ਇਹਨਾਂ ਕਿਹਾ ਕਿ ਕਿ ਇਹਨਾਂ ਸਮੱਸਿਆਵਾਂ ਸਬੰਧੀ ਨਗਰ ਕੌਂਸਲ ਦੇ ਨਵੇਂ ਬਣੇ ਪ੍ਰਧਾਨ ਵਿਸ਼ਾਲ ਕਸ਼ਅਪ ਨੂੰ ਇਹਨਾਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਜਿਸ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਵੱਲੋਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਪੀਣ ਵਾਲੇ ਪਾਣੀ ਦਾ ਤੁਰੰਤ ਪ੍ਰਬੰਧ ਕੀਤਾ ਜਾਵੇਗਾ ਅਤੇ ਬਾਕੀ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਬੀ ਛੇਤੀ ਹੀ ਕਾਰਵਾਈ ਕੀਤੀ ਜਾਵੇਗੀ। ਵਫਦ ਵਿੱਚ ਸੁਰਿੰਦਰ ਸਿੰਘ ,ਗੁਲਾਬ ਚੰਦ ਚੌਹਾਨ ਮਲਾਗਰ ਸਿੰਘ, ਜਗਮੀਤ ਸਿੰਘ ਜੀਵਨ ਸਿੰਘ, ਗੁਰਮੇਲ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ











