ਦੇਸ਼ ਭਗਤੀ ਦੇ ਨਾਅਰਿਆਂ ਨਾਲ ਗੂੰਜਿਆ ਇਲਾਕਾ
ਐਸ.ਏ.ਐਸ. ਨਗਰ, 18 ਅਗਸਤ ,ਬੋਲੇ ਪੰਜਾਬ ਬਿਊਰੋ;
ਸਥਾਨਕ ਸੈਕਟਰ 66 ਦੇ ‘ਜੁੰਬਾ ਫਿਟਨੈਸ ਕਲੱਬ’ ਵੱਲੋਂ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ, ਦੇਸ਼ ਭਗਤੀ ਦੀ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸ਼ੁਭ ਅਵਸਰ ‘ਤੇ ਕਲੱਬ ਦੇ ਸਮੂਹ ਮੈਂਬਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਪੂਰੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ।
ਆਜ਼ਾਦੀ ਦਿਹਾੜੇ ਮੌਕੇ ਕਲੱਬ ਦੇ ਸਾਰੇ ਮੈਂਬਰਾਂ ਵੱਲੋਂ ਸੈਕਟਰ 66 ਵਿੱਚ ਦੇਸ਼ ਭਗਤੀ ਰੈਲੀ ਕੱਢੀ ਗਈ। ਹੱਥਾਂ ਵਿੱਚ ਦੇਸ਼ ਦੀ ਸ਼ਾਨ ਤਿਰੰਗਾ ਫੜ ਮੈਂਬਰਾਂ ਨੇ ਪੂਰੇ ਜੋਸ਼ ਨਾਲ ਇਲਾਕੇ ਵਿੱਚ ਮਾਰਚ ਕੀਤਾ। ਇਸ ਦੌਰਾਨ ਮੈਂਬਰਾਂ ਵੱਲੋਂ ਦੇਸ਼ ਭਗਤੀ ਦੇ ਸਲੋਗਨ ਗਾਏ ਗਏ, ਜਿਸ ਨਾਲ ਪੂਰਾ ਸੈਕਟਰ ਦੇਸ਼ ਭਗਤੀ ਦੇ ਰੰਗ ਵਿੱਚ ਗੂੰਜ ਉੱਠਿਆ।
ਰੈਲੀ ਦੇ ਅਖੀਰ ਵਿੱਚ ਸਮੂਹ ਹਾਜ਼ਰੀਨ ਵੱਲੋਂ ਬੜੇ ਹੀ ਸਨਮਾਨ ਨਾਲ ਰਾਸ਼ਟਰੀ ਗਾਨ ਗਾਇਆ ਗਿਆ। ਕਲੱਬ ਦੀ ਮੁਖੀ ਕੁੰਜਮ ਅਤੇ ਲਲਿਤਾ ਨੇ ਨੇ ਕਿਹਾ ਕਿ ਅਜਿਹੇ ਆਯੋਜਨ ਸਾਡੇ ਅੰਦਰ ਦੇਸ਼ ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ ਅਤੇ ਸਾਨੂੰ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਕਲੱਬ ਵਲੋਂ ਭਵਿੱਖ ਵਿੱਚ ਹੋਰ ਵੀ ਬਹੁਤ ਸਾਰੇ ਸੱਭਿਆਚਾਰਕ ਅਤੇ ਸਿਹਤ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ, ਜਿਸਦੇ ਵਿੱਚ ਸਭ ਤੋਂ ਅਹਿਮ ਤੀਆਂ ਦਾ ਤਿਓਹਾਰ ਅਤੇ ਕਰਵਾ ਚੌਥ ਬੜੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸਦੇ ਨਾਲ ਹੀ ਕਲੱਬ ਵੱਲੋਂ ਲੋਕਾਂ ਨੂੰ ਖੁਸ਼ਹਾਲ ਅਤੇ ਤੰਦਰੁਸਤ ਜੀਵਨ ਜਿਉਣ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਮੌਕੇ ਸਾਰਿਆਂ ਦਾ ਮੂੰਹ ਮਿੱਠਾ ਕਰਵਾ ਕੇ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।












