ਗੋਆ ਸਰਕਾਰ ਨੇ ਸੁਪਰੀਮ ਕੋਰਟ ਤੋਂ ਕੀਤੀ ਪੱਤਰਕਾਰ ਤੇਜਪਾਲ ਲਈ ਉਮਰ ਕੈਦ ਦੀ ਮੰਗ 

ਨੈਸ਼ਨਲ

ਪਣਜੀ, 19 ਅਗਸਤ, ਬੋਲੇ ਪੰਜਾਬ ਬਿਊਰੋ :

ਗੋਆ ਸਰਕਾਰ ਨੇ 2013 ਦੇ ਜਿਨਸੀ ਸ਼ੋਸ਼ਣ ਦੇ ਇੱਕ ਮਾਮਲੇ ਵਿੱਚ *ਤਹਿਲਕਾ* ਮੈਗਜ਼ੀਨ ਦੇ ਸਾਬਕਾ ਮੁੱਖ ਸੰਪਾਦਕ ਤਰੁਣ ਤੇਜਪਾਲ ਨੂੰ ਦਿੱਤੀ ਗਈ ਸਜ਼ਾ ਵਧਾਉਣ ਦੀ ਮੰਗ ਕੀਤੀ ਹੈ। ਰਾਜ ਸਰਕਾਰ ਨੇ ਮੰਗਲਵਾਰ ਨੂੰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ। ਆਪਣੀ ਪਟੀਸ਼ਨ ਵਿੱਚ, ਸਰਕਾਰ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਤੇਜਪਾਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਜਾਣੀ ਚਾਹੀਦੀ ਹੈ।

ਜਿਕਰਯੋਗ ਹੈ ਕਿ 6 ਅਗਸਤ ਨੂੰ, ਬੰਬੇ ਹਾਈ ਕੋਰਟ ਦੇ ਗੋਆ ਬੈਂਚ ਨੇ ਤੇਜਪਾਲ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ ਅਤੇ ਉਸਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਪਹਿਲਾਂ ਮਈ 2021 ਵਿੱਚ, ਗੋਆ ਦੀ ਇੱਕ ਹੇਠਲੀ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਤੇਜਪਾਲ ਨੂੰ ਬਰੀ ਕਰ ਦਿੱਤਾ ਸੀ; ਬਾਅਦ ਵਿੱਚ ਮਾਮਲਾ ਹਾਈ ਕੋਰਟ ਤੱਕ ਪਹੁੰਚਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।