ਚੰਡੀਗੜ੍ਹ, 19 ਅਗਸਤ, ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਨਿੱਜੀ ਸਕੂਲ ਅਤੇ ਕਾਲਜ ਬੰਦ ਰਹਿਣਗੇ।
ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੰਗਰੂਰ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੁੰਦੇ ਹਨ।
ਇਸ ਲਈ, ਸੰਗਰੂਰ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਰਕਾਰੀ ਅਤੇ ਨਿੱਜੀ ਸਕੂਲ ਅਤੇ ਕਾਲਜ ਬੰਦ ਰਹਿਣਗੇ। ਹਾਲਾਂਕਿ, ਇਹ ਹੁਕਮ ਉਨ੍ਹਾਂ ਸਕੂਲਾਂ ਅਤੇ ਕਾਲਜਾਂ ‘ਤੇ ਲਾਗੂ ਨਹੀਂ ਹੋਵੇਗਾ ਜਿੱਥੇ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ – ਪ੍ਰੈਕਟੀਕਲ ਪ੍ਰੀਖਿਆਵਾਂ ਹੋਣੀਆਂ ਹਨ।












