ਚੰਡੀਗੜ੍ਹ 21 ਅਗਸਤ ,ਬੋਲੇ ਪੰਜਾਬ ਬਿਊਰੋ;
ਆਮ ਆਦਮੀ ਪਾਰਟੀ (AAP) ਪੰਜਾਬ ਨੇ ਅੱਜ ਆਪਣੇ ਨਵੇਂ ਬੁਲਾਰਿਆਂ ਅਤੇ TV ਪੈਨਲਿਸਟਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿੱਚ 23 ਬੁਲਾਰੇ ਅਤੇ 29 ਟੀਵੀ ਪੈਨਲਿਸਟ ਸ਼ਾਮਲ ਹਨ, ਜੋ ਵੱਖ-ਵੱਖ ਮੰਚਾਂ ‘ਤੇ ਪਾਰਟੀ ਦੇ ਵਿਚਾਰਾਂ ਨੂੰ ਰੱਖਣਗੇ ਅਤੇ ਵੱਖ-ਵੱਖ ਸਿਆਸੀ, ਸਮਾਜਿਕ ਤੇ ਜਨਤਕ ਮੁੱਦਿਆਂ ‘ਤੇ ਪਾਰਟੀ ਦਾ ਪੱਖ ਸਪੱਸ਼ਟ ਕਰਨਗੇ। ਇਸਦਾ ਐਲਾਨ AAP ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਕੀਤਾ ਗਿਆ।
















