ਨਹਿਰੀ ਵਿਭਾਗ ਦੇ ਦੋ ਮੁਲਾਜ਼ਮ 50,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ

ਚੰਡੀਗੜ੍ਹ ਪੰਜਾਬ

ਮੋਗਾ 21 ਅਗਸਤ ,ਬੋਲੇ ਪੰਜਾਬ ਬਿਊਰੋ;

ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਮੋਗਾ ਵਿੱਚ ਨਹਿਰੀ ਵਿਭਾਗ ਦੇ ਦੋ ਕਰਮਚਾਰੀਆਂ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਬੀਰ ਸਿੰਘ ਅਤੇ ਜਗਦੇਵ ਸਿੰਘ ਵਜੋਂ ਹੋਈ ਹੈ। ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਤਲਵੰਡੀ ਭਾਈ ਕਸਬੇ ਦੇ ਰਹਿਣ ਵਾਲੇ ਸੋਨੀ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਦੋਵਾਂ ਮੁਲਜ਼ਮਾਂ ਨੇ ਉਸ ਦੇ ਪੁੱਤਰ ਮੋਹਿਤ ਲਈ ਬੇਲਦਾਰ ਦੀ ਨੌਕਰੀ ਪੱਕੀ ਕਰਵਾਉਣ ਬਦਲ ਕੁੱਲ 6 ਲੱਖ ਰੁਪਏ ਰਿਸ਼ਵਤ ਮੰਗੀ ਸੀ। ਸੋਨੀ ਨੇ ਦਾਅਵਾ ਕੀਤਾ ਕਿ ਉਹ ਪਹਿਲਾਂ ਹੀ ਕਿਸ਼ਤਾਂ ਵਿੱਚ 5.5 ਲੱਖ ਰੁਪਏ ਦੇ ਚੁੱਕਾ ਹੈ, ਪਰ ਉਸ ਦੇ ਪੁੱਤਰ ਨੂੰ ਕੋਈ ਨਿਯੁਕਤੀ ਪੱਤਰ ਨਹੀਂ ਦਿੱਤਾ ਗਿਆ। ਇਸ ਦੀ ਬਜਾਏ ਮੁਲਜ਼ਮ ਨਿਯੁਕਤੀ ਪੱਤਰ ਦੇਣ ਤੋਂ ਪਹਿਲਾਂ ਆਖਰੀ ਸ਼ਰਤ ਵਜੋਂ ਵਾਧੂ 50,000 ਰੁਪਏ ਦੇਣ ਦੀ ਮੰਗ ਕਰ ਰਹੇ ਸਨ।ਹੋਰ ਰੁਪਏ ਦੇਣ ਤੋਂ ਅਸਮਰੱਥ ਸੋਨੀ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ। ਉਸ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਦੀ ਟੀਮ ਨੇ ਇੱਕ ਯੋਜਨਾ ਤਹਿਤ ਜਾਲ ਵਿਛਾਇਆ ਅਤੇ ਬੀਰ ਸਿੰਘ ਤੇ ਜਗਦੇਵ ਸਿੰਘ ਨੂੰ ਸ਼ਿਕਾਇਤਕਰਤਾ ਕੋਲੋਂ ਬਾਕੀ 50,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ (Prevention of Corruption Act) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਫ਼ਰਜ਼ੀ ਨੌਕਰੀ ਰੈਕਟ ਦੀ ਅੱਗੇ ਦੀ ਜਾਂਚ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।