ਰਾਸ਼ਟਰੀ ਅਧਿਆਪਕ ਪੁਰਸਕਾਰ 2026 ਦਾ ਐਲਾਨ

ਐਜੂਕੇਸ਼ਨ ਨੈਸ਼ਨਲ ਪੰਜਾਬ

ਨਵੀਂ ਦਿੱਲੀ, 22 ਅਗਸਤ, ਬੋਲੇ ਪੰਜਾਬ ਬਿਊਰੋ :

ਕੇਂਦਰ ਸਰਕਾਰ ਨੇ ਰਾਸ਼ਟਰੀ ਅਧਿਆਪਕ ਪੁਰਸਕਾਰ 2026 ਦਾ ਐਲਾਨ ਕੀਤਾ। ਦੇਸ਼ ਭਰ ਤੋਂ ਅਠਤਾਲੀ ਅਧਿਆਪਕਾਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ, ਸੈਨਿਕ ਸਕੂਲ, ਮਾਡਲ ਕਬਾਇਲੀ ਸਕੂਲ ਅਤੇ ਪ੍ਰਧਾਨ ਮੰਤਰੀ ਸ਼੍ਰੀ ਸਕੂਲ ਵਰਗੇ ਵੱਖ-ਵੱਖ ਸੰਸਥਾਵਾਂ ਦੇ ਅਧਿਆਪਕ ਸ਼ਾਮਲ ਹਨ।

48 ਸਕੂਲ ਅਧਿਆਪਕਾਂ ਵਿੱਚੋਂ 26 ਪੁਰਸ਼ ਅਤੇ 22 ਔਰਤਾਂ ਹਨ। ਤਿੰਨ ਅਧਿਆਪਕਾਂ ਨੂੰ ਉੱਤਰ ਪ੍ਰਦੇਸ਼ ਤੋਂ ਚੁਣਿਆ ਗਿਆ ਹੈ, ਜਦੋਂ ਕਿ ਦੋ-ਦੋ ਨੂੰ ਬਿਹਾਰ ਅਤੇ ਮੱਧ ਪ੍ਰਦੇਸ਼ ਤੋਂ ਚੁਣਿਆ ਗਿਆ ਹੈ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ 5 ਸਤੰਬਰ ਨੂੰ ਅਧਿਆਪਕਾਂ ਨੂੰ ਇਹ ਪੁਰਸਕਾਰ ਪ੍ਰਦਾਨ ਕਰਨਗੇ। ਜਿਕਰਯੋਗ ਹੈ ਕਿ 5 ਸਤੰਬਰ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।