ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦਿਪੇਂਦਰ ਹੁੱਡਾ ਸਿੱਖ ਪੰਥ ਕੋਲੋਂ ਮੰਗਣ ਮੁਆਫ਼ੀ: ਬੀਬੀ ਰਣਜੀਤ ਕੌਰ

ਨੈਸ਼ਨਲ ਪੰਜਾਬ

ਨਵੀਂ ਦਿੱਲੀ 23 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

ਕਾਂਗਰਸੀ ਆਗੂ ਦਿਪੇਂਦਰ ਸਿੰਘ ਹੁੱਡਾ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ 1984 ਦੇ ਬੇਗੁਨਾਹ ਸਿੱਖਾਂ ਦੇ ਕਤਲੇਆਮ ਨਾਲ ਜੁੜੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ, ਉਹ ਸਿੱਖ ਪੰਥ ਲਈ ਤਾਂ ਦੂਰ ਦੀ ਗੱਲ, ਕਿਸੇ ਵੀ ਇਨਸਾਫ਼ਪਸੰਦ ਸਮਾਜ ਲਈ ਰੋਲ ਮਾਡਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਹੁੱਡਾ ਦਾ ਇਹ ਬਿਆਨ 1984 ਦੇ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ’ਤੇ ਨਮਕ ਛਿੜਕਣ ਦੇ ਬਰਾਬਰ ਹੈ। ਬੀਬੀ ਰਣਜੀਤ ਕੌਰ ਨੇ ਕਿਹਾ ਕਿ 1984 ਵਿੱਚ ਹਜ਼ਾਰਾਂ ਸਿੱਖ ਪਰਿਵਾਰਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ, ਘਰ-ਬਾਰ ਉਜੜੇ ਅਤੇ ਵਿਧਵਾਵਾਂ ਤੇ ਬੱਚਿਆਂ ਨੇ ਦਹਾਕਿਆਂ ਤੱਕ ਇਨਸਾਫ਼ ਲਈ ਸੰਘਰਸ਼ ਕੀਤਾ। ਅਜਿਹੇ ਦਰਦਨਾਕ ਇਤਿਹਾਸ ਦੇ ਪਾਤਰ ਨੂੰ ‘ਰੋਲ ਮਾਡਲ’ ਦੱਸਣਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਸਿੱਧਾ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਦਿਪੇਂਦਰ ਹੁੱਡਾ ਨੂੰ ਆਪਣੇ ਬਿਆਨ ਦੀ ਗੰਭੀਰਤਾ ਸਮਝਦਿਆਂ ਤੁਰੰਤ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ ਅਤੇ ਸਿੱਖ ਪੰਥ ਤੇ 1984 ਦੇ ਪੀੜਤ ਪਰਿਵਾਰਾਂ ਕੋਲੋਂ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਬੀਬੀ ਰਣਜੀਤ ਕੌਰ ਨੇ ਕਿਹਾ ਕਿ ਸਿੱਖ ਕੌਮ ਆਪਣੇ ਸ਼ਹੀਦਾਂ ਅਤੇ ਪੀੜਤਾਂ ਦੇ ਦਰਦ ਦਾ ਮਜ਼ਾਕ ਬਣਾਉਣ ਵਾਲੇ ਕਿਸੇ ਵੀ ਬਿਆਨ ਨੂੰ ਚੁੱਪਚਾਪ ਬਰਦਾਸ਼ਤ ਨਹੀਂ ਕਰੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।