ਚੰਡੀਗੜ੍ਹ, 24 ਅਗਸਤ ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੀ AAp ਸਰਕਾਰ ਵਿਰੁੱਧ ਤਿੱਖਾ ਮੋਰਚਾ ਖੋਲ੍ਹਦਿਆਂ ਸੂਬੇ ਦੀ ਆਰਥਿਕ ਹਾਲਤ, ਭ੍ਰਿਸ਼ਟਾਚਾਰ ਅਤੇ ਪ੍ਰਸ਼ਾਸਨਿਕ ਨਾਕਾਮੀਆਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਡਾ. ਚੀਮਾ ਨੇ ਦੋਸ਼ ਲਾਇਆ ਕਿ ਮੌਜੂਦਾਸਰਕਾਰ ਦੀਆਂ ਗਲਤ ਅਤੇ ਨਾਕਾਮ ਨੀਤੀਆਂ ਕਾਰਨ ਪੰਜਾਬ ਆਰਥਿਕ ਮੰਦਹਾਲੀ ਦੇ ਅਜਿਹੇ ਦੌਰ ਵਿੱਚੋਂ ਲੰਘ ਰਿਹਾ ਹੈ, ਜਿੱਥੇ ਸੂਬੇ ਸਿਰ ਚੜ੍ਹਿਆ ਕੁੱਲ ਕਰਜ਼ਾ ਜਲਦ ਹੀ 4.5 ਲੱਖ ਕਰੋੜ ਰੁਪਏਰੁ ਤੱਕ ਪਹੁੰਚਣ ਦਾ ਖ਼ਦਸ਼ਾ ਬਣ ਗਿਆ ਹੈ। ਅਕਾਲੀ ਆਗੂ ਨੇ ਪਾਵਰਕੌਮ ਦੇ ਵਿੱਤੀ ਲੈਣ-ਦੇਣ ‘ਤੇ ਸਵਾਲ ਚੁੱਕਦਿਆਂ ਦਾਅਵਾ ਕੀਤਾ ਕਿ 10 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਲਈ ਇੱਕ ਨਿੱਜੀ ਕੰਪਨੀ ਨੂੰ 100 ਕਰੋੜ ਰੁਪਏ ਕਮਿਸ਼ਨ ਵਜੋਂ ਦਿੱਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਤਿੱਖੇ ਸ਼ਬਦੀ ਵਾਰ ਕਰਦਿਆਂ ਪੁੱਛਿਆ ਕਿ ਜੇਕਰ ਸਰਕਾਰੀ ਕਰਜ਼ਾ ਲੈਣ ਦੀ ਪ੍ਰਕਿਰਿਆ ਲਈ ਵੀ ਵਿਚੋਲਿਆਂ ਨੂੰ ਹੀ ਸੈਂਕੜੇ ਕਰੋੜ ਰੁਪਏ ਦੇਣੇ ਪੈ ਰਹੇਹਨ, ਤਾਂ ਫਿਰ ਪੰਜਾਬ ਦੇ ਮੁੱਖ ਸਕੱਤਰ ਸਮੇਤ ਸੂਬੇ ਦੀ ਇੱਡੇ ਵੱਡੇ ਅਫ਼ਸਰਸ਼ਾਹੀ ਢਾਂਚੇ ਦੀ ਕੀ ਜ਼ਰੂਰਤ ਹੈ?
ਡਾ. ਚੀਮਾ ਨੇ ਮੁੱਖ ਮੰਤਰੀ ਪਰਿਵਾਰ ਨਾਲ ਜੁੜੇ ਇੱਕ ਸੰਵੇਦਨਸ਼ੀਲ ਮਾਮਲੇ ਨੂੰ ਉਠਾਉਂਦਿਆਂ ਦੋਸ਼ ਲਾਇਆ ਕਿ ਅਦਾਲਤ ਵਿੱਚ ਦਾਇਰ ਇੱਕ ਪਟੀਸ਼ਨ ਰਾਹੀਂ ਇਹ ਖੁਲਾਸਾ ਹੋਇਆ ਹੈ ਕਿ ਬਲਾਤਕਾਰ ਦੇ ਇੱਕ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਬਦਲੇ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਪੰਜ ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ‘ਤੇ ਹਾਈਕੋਰਟ ਅਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਵੀ ਸਰਕਾਰ ਤੋਂ ਜਵਾਬ ਤਲਬ ਕੀਤਾ ਗਿਆ ਹੈ।ਇਸ ਤੋਂ ਇਲਾਵਾ, ਪਹਿਲਾਂ ਵੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮੁੱਖ ਮੰਤਰੀ ਦੇਓਐਸਡੀ (OSD) ‘ਤੇ ਪੈਸਿਆਂ ਦੇ ਲੈਣ-ਦੇਣ ਦੇ ਦੋਸ਼ ਲਾਏ ਜਾ ਚੁੱਕੇ ਹਨ। ਡਾ. ਚੀਮਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਖੁਦ ਨੂੰ ਕਲੀਨ ਚਿੱਟ ਦੇਣ ਦੀ ਬਜਾਏ ਇਸ ਪੂਰੇ ਮਾਮਲੇ ਦੀ ਜਾਂਚ ਸੀਬੀਆਈ (CBI) ਜਾਂ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ। ਸੂਬੇ ਦੇ ਸਰਕਾਰੀ ਮੁਲਾਜ਼ਮਾਂ ਦੇ ਮੁੱਦੇ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ15 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਬਕਾਏ ਅਤੇ ਮਹਿੰਗਾਈ ਭੱਤੇ (DA) ਦੀ ਅਦਾਇਗੀ ਅਦਾਲਤੀ ਹੁਕਮਾਂ ਦੇ ਬਾਵਜੂਦ ਰੋਕੀ ਗਈ ਹੈ।
ਉਨ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬਿਆਨਾਂ ‘ਤੇ ਸਵਾਲ ਚੁੱਕਦਿਆਂ ਮੰਗ ਕੀਤੀ ਕਿ ਸਰਕਾਰ ਅਦਾਲਤੀ ਆਦੇਸ਼ਾਂ ਦੀ ਪਾਲਣਾ ਕਰੇ। ਅਖੀਰ ਵਿੱਚ, ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਕਾਰਗੁਜ਼ਾਰੀ ਨੂੰ ਵੀ ਕਟਹਿਰੇ ਵਿੱਚ ਖੜ੍ਹਾ ਕੀਤਾ ਅਤੇ ਦੋਸ਼ ਲਾਇਆ ਕਿ ਦਰਿਆਵਾਂ ਵਿੱਚ ਗੰਦਾ ਪਾਣੀ ਸੁੱਟਣ ਵਾਲੀਆਂ ਸਨਅਤਾਂ ‘ਤੇ ਵਿਭਾਗੀ ਕਾਰਵਾਈ ਦੀ ਬਜਾਏ ਪੁਲਿਸ ਕੇਸ ਦਰਜ ਕਰਨਾ ਇੱਕ ਮਹਿਜ਼ ਦਿਖਾਵਾ ਹੈ, ਜੋਵਿਭਾਗ ਅਤੇ ਉਦਯੋਗਪਤੀਆਂ ਦੀ ਮਿਲੀਭੁਗਤ ਵੱਲ ਇਸ਼ਾਰਾ ਕਰਦਾ ਹੈ।












