ਆਂਗਣਵਾੜੀ ਵਰਕਰ ਹੈਲਪਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੀਆਂ ਹਰਗੋਬਿੰਦ ਕੌਰ
ਚੰਡੀਗੜ੍ਹ 26 ਅਗਸਤ ,ਬੋਲੇ ਪੰਜਾਬ ਬਿਊਰੋ;
ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੰਚ ਵੱਲੋਂ 27 ਅਗਸਤ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੂਰਨ ਸਮਰਥਨ ਕਰਦੀ ਹੈ। ਸਾਰੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਇਸ ਹੜਤਾਲ ਵਿੱਚ ਸ਼ਾਮਿਲ ਹੋਣਗੀਆਂ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਬਹਾਲੀ ਵੱਲ ਕੋਈ ਧਿਆਨ ਨਹੀਂ ਦੇ ਰਹੀ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਡੀਏ ਦੇਣ ਤੋਂ ਵੀ ਮੁਕਰ ਰਹੀ । ਆਂਗਣਵਾੜੀ ਵਰਕਰਾਂ-ਹੈਲਪਰਾਂ ਦੇ ਮਾਣ ਭੱਤੇ ਦੇ ਵਿੱਚ ਵਾਧਾ ਕੀ ਕਰਨਾ ਸੀ ਸਰਕਾਰ ਸਮੇਂ ਤੇ ਮਾਣ ਭੱਤਾ ਵੀ ਨਹੀਂ ਦੇ ਰਹੀ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਭਰਤੀਆਂ ਵਿੱਚ ਵੀ ਵੱਡੀ ਪੱਧਰ ਤੇ ਭਰਿਸ਼ਟਾਚਾਰ ਕੀਤਾ ਜਾ ਰਿਹਾ ਹੈ। ਆਂਗਣਵਾੜੀ ਕੇਂਦਰਾਂ ਵਿੱਚ ਆ ਰਹੇ ਰਾਸ਼ਨ ਵਿੱਚ ਵੀ ਮਿਲਾਵਟ ਖੋਰੀ ਕਰਕੇ ਸੈਂਕੜੇ ਕਰੋੜ ਦੇ ਘਪਲੇ ਕੀਤੇ ਗਏ ਹਨ।ਇਸ ਲਈ ਆਂਗਣਵਾੜੀ ਵਰਕਰ-ਹੈਲਪਰ ਇਸ ਹੜਤਾਲ ਵਿੱਚ ਜ਼ਰੂਰ ਸ਼ਾਮਿਲ ਹੋਣਗੀਆਂ।












