ਨੌਜਵਾਨ ਪੀੜ੍ਹੀ ਨੂੰ ਮਹਾਨ ਸਿੱਖ ਇਤਿਹਾਸ ਦਾ ਗਿਆਨ ਹੋਣਾ ਜ਼ਰੂਰੀ: ਡਾ. ਜ਼ੋਰਾ ਸਿੰਘ

ਪੰਜਾਬ

ਨੌਜਵਾਨ ਪੀੜ੍ਹੀ ਨੂੰ ਮਹਾਨ ਸਿੱਖ ਇਤਿਹਾਸ ਦਾ ਗਿਆਨ ਹੋਣਾ ਜ਼ਰੂਰੀ: ਡਾ. ਜ਼ੋਰਾ ਸਿੰਘ

ਮੰਡੀ ਗੋਬਿੰਦਗੜ੍ਹ, ਅਗਸਤ 27,ਬੋਲੇ ਪੰਜਾਬ ਬਿਉਰੋ:

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਰਵਿੰਦਰਪਾਲ ਸਿੰਘ ਬੇਦੀ, ਚੇਅਰਮੈਨ ਨਕੁਰੂ ਸਿੱਖ ਮੰਦਰ ਕੀਨੀਆ, ਸੁਰਿੰਦਰ ਕੌਰ ਬੇਦੀ ਕੀਨੀਆ ਅਤੇ ਡਾ. ਤਜਿੰਦਰ ਕੌਰ, ਪ੍ਰੋ-ਚਾਂਸਲਰ ਦੇਸ਼ ਭਗਤ ਯੂਨੀਵਰਸਿਟੀ ਨੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੇ ਗੁਰਬਾਣੀ ਕੀਰਤਨ ਦਾ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਗੁਰੂ ਘਰ ਵਿਖੇ ਨਤਮਸਤਕ ਹੋਣ ਉਪਰੰਤ ਉਹ ਸੂਚਨਾ ਕੇਂਦਰ ਗਏ। ਇਸ ਮੌਕੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ, ਜਤਿੰਦਰ ਸਿੰਘ ਅਤੇ ਗਾਈਡ ਗੁਰਪ੍ਰੀਤ ਸਿੰਘ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਇਤਿਹਾਸ ਅਤੇ ਧਾਰਮਿਕ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਮਹਾਨ ਕੇਂਦਰ ਹੈ ਅਤੇ ਇੱਥੇ ਆ ਕੇ ਮਨ ਨੂੰ ਅਥਾਹ ਸ਼ਾਂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਚੰਗੀ ਪੜ੍ਹਾਈ, ਚੰਗੀ ਸਿਹਤ ਅਤੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ ਹੈ।

ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਤਕਨਾਲੋਜੀ ਤੇਜ਼ੀ ਨਾਲ ਤਬਦੀਲੀ ਲਿਆ ਰਹੀ ਹੈ। ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.) ਦੇ ਯੁੱਗ ਨਾਲ ਪੜ੍ਹਾਈ ਦੇ ਮੌਕੇ ਅਤੇ ਪੱਧਰ ਹੋਰ ਉੱਚੇ ਹੋਏ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਦੇ ਨਾਲ-ਨਾਲ ਚੰਗੇ ਸੰਸਕਾਰਾਂ ਅਤੇ ਨੈਤਿਕ ਕਦਰਾਂ-ਕੀਮਤਾਂ ਤੇ ਸਿੱਖ ਇਤਿਹਾਸ ਦੇ ਨਾਲ ਜੋੜਨਾ ਵੀ ਜ਼ਰੂਰੀ ਹੈ। ਉਨ੍ਹਾਂ ਨੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਸਾਰਿਆਂ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।