ਡੇਰਾ ਪ੍ਰੇਮੀਆਂ ਵੱਲੋਂ ਸਿੱਖਾਂ ਨਾਲ ਧੱਕਾ: ਨਹਿਰੀ ਮੋਘਾ ਪੁੱਟਣ ਦੀ ਕਥਿਤ ਕੋਸ਼ਿਸ਼, ਸਿੱਖ ਆਗੂਆਂ ਨੇ ਦਿੱਤੀ ਸਖ਼ਤ ਚਿਤਾਵਨੀ

ਨੈਸ਼ਨਲ ਪੰਜਾਬ

ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ’ਤੇ ਲੱਗੇ ਡੇਰਾ ਪ੍ਰੇਮੀਆਂ ਦੀ ਕਥਿਤ ਹਮਾਇਤ ਦੇ ਦੋਸ਼

ਨਵੀਂ ਦਿੱਲੀ, 28 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਮਾਹੂਆਣਾ ਬੋਦਲਾ ਵਿੱਚ ਨਹਿਰੀ ਮੋਘੇ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਸਿੱਖ ਕਿਸਾਨ ਨਾਲ ਕਥਿਤ ਧੱਕੇਸ਼ਾਹੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਲ ਖ਼ਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਿਆਸੀ ਅਤੇ ਪੁਲਿਸ ਪ੍ਰਸ਼ਾਸਨ ਦੀ ਕਥਿਤ ਸ਼ਹਿ ਹੇਠ ਮੋਘਾ ਜ਼ਬਰਦਸਤੀ ਤਬਦੀਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਅਨੁਸਾਰ ਨਹਿਰ ਭਾਗਸਰ ਮਾਈਨਰ ਦਾ ਮੋਘਾ ਨੰਬਰ 86350 ਆਰ ਪਿਛਲੇ ਕਰੀਬ 35 ਸਾਲਾਂ ਤੋਂ ਲਗਭਗ 332 ਏਕੜ ਰਕਬੇ ਦੀ ਸਿੰਚਾਈ ਕਰ ਰਿਹਾ ਹੈ। ਦੋਸ਼ ਹੈ ਕਿ ਡੇਰਾ ਪ੍ਰੇਮੀ ਇਸ ਮੋਘੇ ਨੂੰ ਪੁੱਟ ਕੇ ਕਰੀਬ ਚਾਰ ਏਕੜ ਅੱਗੇ ਲਿਜਾਣਾ ਚਾਹੁੰਦੇ ਹਨ, ਜਿਸ ਨਾਲ ਮੌਜੂਦਾ ਰਕਬੇ ਦੀ ਸਿੰਚਾਈ ਪ੍ਰਭਾਵਿਤ ਹੋਵੇਗੀ। ਪੀੜਤ ਧਿਰ ਵੱਲੋਂ ਨਹਿਰੀ ਵਿਭਾਗ ਦੀ ਕਥਿਤ ਇਕਤਰਫ਼ਾ ਕਾਰਵਾਈ ਖ਼ਿਲਾਫ਼ ਅਪੀਲ ਵੀ ਕੀਤੀ ਗਈ ਹੈ ਅਤੇ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਦੱਸਿਆ ਗਿਆ ਹੈ। ਸਿੱਖ ਆਗੂਆਂ ਨੇ ਕਿਹਾ ਕਿ ਜਦੋਂ ਮਾਮਲਾ ਅਦਾਲਤ ਵਿੱਚ ਹੈ ਤਾਂ ਕਿਸੇ ਵੀ ਧਿਰ ਨੂੰ ਪੁਲਿਸ ਜਾਂ ਸਿਆਸੀ ਸਹਾਰੇ ਨਾਲ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ’ਤੇ ਵੀ ਡੇਰਾ ਪ੍ਰੇਮੀਆਂ ਦੀ ਕਥਿਤ ਹਮਾਇਤ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਜੇਕਰ ਸੱਤਾਧਾਰੀ ਧਿਰ ਨੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਤੋਂ ਸਬਕ ਨਾ ਸਿੱਖਿਆ ਤਾਂ ਇਸ ਦੇ ਗੰਭੀਰ ਸਿਆਸੀ ਨਤੀਜੇ ਨਿਕਲ ਸਕਦੇ ਹਨ। ਭਾਈ ਬਲਜਿੰਦਰ ਸਿੰਘ ਸਰਦੂਲਗੜ੍ਹ, ਭਾਈ ਸੁਰਿੰਦਰ ਸਿੰਘ ਨਥਾਣਾ, ਭਾਈ ਜਗਸੀਰ ਸਿੰਘ ਜੰਡਾਵਾਲਾ, ਭਾਈ ਧਰਮ ਸਿੰਘ ਖ਼ਾਲਸਾ, ਬਾਬਾ ਸਤਨਾਮ ਸਿੰਘ ਦਿਆਲਪੁਰਾ, ਭਾਈ ਸਵਰਨ ਸਿੰਘ ਕੋਟਧਰਮੂ, ਲਖਬੀਰ ਸਿੰਘ ਲੱਖਾ ਸਿਧਾਣਾ, ਭਾਈ ਗੁਰਵਿੰਦਰ ਸਿੰਘ ਬਠਿੰਡਾ ਸਮੇਤ ਹੋਰਨਾਂ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਅਦਾਲਤੀ ਮਾਮਲੇ ਦੇ ਬਾਵਜੂਦ ਜੇਕਰ ਮੋਘਾ ਪੁੱਟਣ ਜਾਂ ਸਿੱਖ ਕਿਸਾਨ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਹੋਈ ਤਾਂ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਨੂੰ ਨਿਰਪੱਖ ਕਾਰਵਾਈ ਕਰਨ ਅਤੇ ਕਿਸੇ ਵੀ ਸਿਆਸੀ ਦਬਾਅ ਹੇਠ ਆਉਣ ਤੋਂ ਗੁਰੇਜ਼ ਕਰਨ ਦੀ ਮੰਗ ਕੀਤੀ।

ਡੇਰਾ ਪ੍ਰੇਮੀਆਂ ਵੱਲੋਂ ਸਿੱਖਾਂ ਨਾਲ ਧੱਕਾ: ਨਹਿਰੀ ਮੋਘਾ ਪੁੱਟਣ ਦੀ ਕਥਿਤ ਕੋਸ਼ਿਸ਼, ਸਿੱਖ ਆਗੂਆਂ ਨੇ ਦਿੱਤੀ ਸਖ਼ਤ ਚਿਤਾਵਨੀ

👉 ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ’ਤੇ ਲੱਗੇ ਡੇਰਾ ਪ੍ਰੇਮੀਆਂ ਦੀ ਕਥਿਤ ਹਮਾਇਤ ਦੇ ਦੋਸ਼

ਨਵੀਂ ਦਿੱਲੀ, 28 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਮਾਹੂਆਣਾ ਬੋਦਲਾ ਵਿੱਚ ਨਹਿਰੀ ਮੋਘੇ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਸਿੱਖ ਕਿਸਾਨ ਨਾਲ ਕਥਿਤ ਧੱਕੇਸ਼ਾਹੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਲ ਖ਼ਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਿਆਸੀ ਅਤੇ ਪੁਲਿਸ ਪ੍ਰਸ਼ਾਸਨ ਦੀ ਕਥਿਤ ਸ਼ਹਿ ਹੇਠ ਮੋਘਾ ਜ਼ਬਰਦਸਤੀ ਤਬਦੀਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਅਨੁਸਾਰ ਨਹਿਰ ਭਾਗਸਰ ਮਾਈਨਰ ਦਾ ਮੋਘਾ ਨੰਬਰ 86350 ਆਰ ਪਿਛਲੇ ਕਰੀਬ 35 ਸਾਲਾਂ ਤੋਂ ਲਗਭਗ 332 ਏਕੜ ਰਕਬੇ ਦੀ ਸਿੰਚਾਈ ਕਰ ਰਿਹਾ ਹੈ। ਦੋਸ਼ ਹੈ ਕਿ ਡੇਰਾ ਪ੍ਰੇਮੀ ਇਸ ਮੋਘੇ ਨੂੰ ਪੁੱਟ ਕੇ ਕਰੀਬ ਚਾਰ ਏਕੜ ਅੱਗੇ ਲਿਜਾਣਾ ਚਾਹੁੰਦੇ ਹਨ, ਜਿਸ ਨਾਲ ਮੌਜੂਦਾ ਰਕਬੇ ਦੀ ਸਿੰਚਾਈ ਪ੍ਰਭਾਵਿਤ ਹੋਵੇਗੀ। ਪੀੜਤ ਧਿਰ ਵੱਲੋਂ ਨਹਿਰੀ ਵਿਭਾਗ ਦੀ ਕਥਿਤ ਇਕਤਰਫ਼ਾ ਕਾਰਵਾਈ ਖ਼ਿਲਾਫ਼ ਅਪੀਲ ਵੀ ਕੀਤੀ ਗਈ ਹੈ ਅਤੇ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਦੱਸਿਆ ਗਿਆ ਹੈ। ਸਿੱਖ ਆਗੂਆਂ ਨੇ ਕਿਹਾ ਕਿ ਜਦੋਂ ਮਾਮਲਾ ਅਦਾਲਤ ਵਿੱਚ ਹੈ ਤਾਂ ਕਿਸੇ ਵੀ ਧਿਰ ਨੂੰ ਪੁਲਿਸ ਜਾਂ ਸਿਆਸੀ ਸਹਾਰੇ ਨਾਲ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ’ਤੇ ਵੀ ਡੇਰਾ ਪ੍ਰੇਮੀਆਂ ਦੀ ਕਥਿਤ ਹਮਾਇਤ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਜੇਕਰ ਸੱਤਾਧਾਰੀ ਧਿਰ ਨੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਤੋਂ ਸਬਕ ਨਾ ਸਿੱਖਿਆ ਤਾਂ ਇਸ ਦੇ ਗੰਭੀਰ ਸਿਆਸੀ ਨਤੀਜੇ ਨਿਕਲ ਸਕਦੇ ਹਨ। ਭਾਈ ਬਲਜਿੰਦਰ ਸਿੰਘ ਸਰਦੂਲਗੜ੍ਹ, ਭਾਈ ਸੁਰਿੰਦਰ ਸਿੰਘ ਨਥਾਣਾ, ਭਾਈ ਜਗਸੀਰ ਸਿੰਘ ਜੰਡਾਵਾਲਾ, ਭਾਈ ਧਰਮ ਸਿੰਘ ਖ਼ਾਲਸਾ, ਬਾਬਾ ਸਤਨਾਮ ਸਿੰਘ ਦਿਆਲਪੁਰਾ, ਭਾਈ ਸਵਰਨ ਸਿੰਘ ਕੋਟਧਰਮੂ, ਲਖਬੀਰ ਸਿੰਘ ਲੱਖਾ ਸਿਧਾਣਾ, ਭਾਈ ਗੁਰਵਿੰਦਰ ਸਿੰਘ ਬਠਿੰਡਾ ਸਮੇਤ ਹੋਰਨਾਂ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਅਦਾਲਤੀ ਮਾਮਲੇ ਦੇ ਬਾਵਜੂਦ ਜੇਕਰ ਮੋਘਾ ਪੁੱਟਣ ਜਾਂ ਸਿੱਖ ਕਿਸਾਨ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਹੋਈ ਤਾਂ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਨੂੰ ਨਿਰਪੱਖ ਕਾਰਵਾਈ ਕਰਨ ਅਤੇ ਕਿਸੇ ਵੀ ਸਿਆਸੀ ਦਬਾਅ ਹੇਠ ਆਉਣ ਤੋਂ ਗੁਰੇਜ਼ ਕਰਨ ਦੀ ਮੰਗ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।