ਸ਼ਹੀਦ ਭਾਈ ਦਿਲਾਵਰ ਸਿੰਘ ਦੀ ਕੁਰਬਾਨੀ ਨੂੰ ਕੌਮ ਦੀ ਯਾਦ ’ਚ ਸਦੀਵੀ ਜਿਊਂਦਾ ਰੱਖਿਆ ਜਾਵੇ, ਦੇਸ਼-ਵਿਦੇਸ਼ ਵਿੱਚ ਵੱਡੇ ਪੱਧਰ ’ਤੇ ਮਨਾਈ ਜਾਵੇ ਸ਼ਹੀਦੀ ਯਾਦ: ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ

ਨੈਸ਼ਨਲ ਪੰਜਾਬ

ਜ਼ੁਲਮ ਦੇ ਖ਼ਾਤਮੇ ਲਈ ਭਾਈ ਦਿਲਾਵਰ ਸਿੰਘ ਦੀ ਲਾਸਾਨੀ ਸ਼ਹਾਦਤ ਕੌਮ ਲਈ ਹਮੇਸ਼ਾ ਮਸ਼ਾਲ-ਏ-ਰਾਹ ਰਹੇਗੀ: ਭਾਈ ਉਂਕਾਰ ਸਿੰਘ

ਨਵੀਂ ਦਿੱਲੀ 30 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-

ਕੌਮ ਦੇ ਮਹਾਨ ਪਰਵਾਨੇ ਅਤੇ ਅਣਖ-ਗੈਰਤ ਦੇ ਪ੍ਰਤੀਕ ਭਾਈ ਦਿਲਾਵਰ ਸਿੰਘ ਦੀ ਲਾਸਾਨੀ ਸ਼ਹਾਦਤ ਸਿੱਖ ਇਤਿਹਾਸ ਦਾ ਉਹ ਸੁਨਹਿਰੀ ਪੰਨਾ ਹੈ, ਜੋ ਹਰ ਦੌਰ ਵਿੱਚ ਜ਼ੁਲਮ, ਜਬਰ ਅਤੇ ਬੇਇਨਸਾਫ਼ੀ ਦੇ ਖ਼ਾਤਮੇ ਲਈ ਜੂਝਣ ਦੀ ਪ੍ਰੇਰਨਾ ਦਿੰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਅਤੇ ਰਾਗੀ ਸਭਾ ਦੇ ਸਮੂਹ ਮੈਂਬਰਾਂ ਵੱਲੋਂ ਜਾਰੀ ਇੱਕ ਸਾਂਝੇ ਬਿਆਨ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਵੀ ਸਿੱਖੀ ਸਿਧਾਂਤਾਂ ਅਤੇ ਮਨੁੱਖੀ ਅਧਿਕਾਰਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਗਈ, ਕੌਮ ਦੇ ਸੂਰਬੀਰਾਂ ਨੇ ਆਪਣੀਆਂ ਜਾਨਾਂ ਨਿਛਾਵਰ ਕਰਕੇ ਹੰਕਾਰੀ ਸੱਤਾ ਦਾ ਗ਼ਰੂਰ ਚੂਰ-ਚੂਰ ਕੀਤਾ। ਭਾਈ ਦਿਲਾਵਰ ਸਿੰਘ ਜੀ ਦਾ ਮਹਾਨ ਬਲੀਦਾਨ ਸਾਨੂੰ ਇਹ ਅਹਿਸਾਸ ਕਰਵਾਉਂਦਾ ਹੈ ਕਿ ਜ਼ੁਲਮ ਨੂੰ ਸਹਿਣਾ ਸਭ ਤੋਂ ਵੱਡਾ ਗੁਨਾਹ ਹੈ ਅਤੇ ਮਜ਼ਲੂਮ ਦੀ ਰੱਖਿਆ ਲਈ ਹਮੇਸ਼ਾ ਤਿਆਰ-ਬਰ-ਤਿਆਰ ਰਹਿਣਾ ਹੀ ਸੱਚੇ ਸਿੱਖ ਦਾ ਪਰਮ ਧਰਮ ਹੈ। ਰਾਗੀ ਸਭਾ ਦੇ ਆਗੂਆਂ ਨੇ ਜ਼ੋਰ ਦੇ ਕੇ ਕਹਾ ਕਿ ਅਜਿਹੇ ਮਹਾਨ ਸ਼ਹੀਦ ਕੌਮ ਦਾ ਅਸਲ ਸਰਮਾਇਆ ਹੁੰਦੇ ਹਨ ਅਤੇ ਸਮੁੱਚੇ ਪੰਥ ਨੂੰ ਦੇਸ਼-ਵਿਦੇਸ਼ ਅੰਦਰ ਵੱਡੇ ਪੱਧਰ ‘ਤੇ ਇਕੱਠੇ ਹੋ ਕੇ ਉਨ੍ਹਾਂ ਦੀ ਯਾਦ ਮਨਾਉਣੀ ਚਾਹੀਦੀ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਗੌਰਵਮਈ ਇਤਿਹਾਸ ਅਤੇ ਵਿਰਸੇ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਸੂਰਬੀਰਾਂ ਦੀ ਬਦੌਲਤ ਹੀ ਅੱਜ ਸਿੱਖੀ ਦੀ ਆਨ ਤੇ ਸ਼ਾਨ ਬਰਕਰਾਰ ਹੈ। ਇਸ ਮੌਕੇ ਸ਼ਹੀਦ ਭਾਈ ਦਿਲਾਵਰ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਨਤਮਸਤਕ ਹੁੰਦਿਆਂ ਸਮੁੱਚੀ ਸਿੱਖ ਕੌਮ ਨੂੰ ਜਬਰ-ਜ਼ੁਲਮ ਵਿਰੁੱਧ ਇੱਕਮੁੱਠ ਹੋਣ ਦਾ ਸੱਦਾ ਦਿੱਤਾ ਗਿਆ। ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਦੇ ਨਾਲ ਭਾਈ ਸ਼ੁਭਦੀਪ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਕਾਰਜ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਅਨੰਦਪੁਰੀ, ਭਾਈ ਪਲਵਿੰਦਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਨਵਨੀਤ ਸਿੰਘ, ਭਾਈ ਕੰਵਲਦੀਪ ਸਿੰਘ, ਭਾਈ ਬਿਕਰਮਜੀਤ ਸਿੰਘ, ਭਾਈ ਕਰਨੈਲ ਸਿੰਘ ਅਤੇ ਭਾਈ ਗੁਰਕੀਰਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਸਨ। ਸਮੂਹ ਜਥੇਬੰਦੀ ਨੇ ਦ੍ਰਿੜਤਾ ਦਹੁਰਾਉਂਦਿਆਂ ਕਿਹਾ ਕਿ ਉਹ ਕੌਮੀ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਗੁਰਮਤਿ ਸਿਧਾਂਤਾਂ ਦੇ ਪ੍ਰਚਾਰ-ਪਸਾਰ ਅਤੇ ਹੱਕ-ਸੱਚ ਦੀ ਆਵਾਜ਼ ਨੂੰ ਬੁਲੰਦ ਰੱਖਣ ਲਈ ਹਮੇਸ਼ਾ ਵਚਨਬੱਧ ਰਹਿਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।