ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਰੋਕਿਆ ਹੋਇਆ ਸੰਘਰਸ਼ ਮੁੜ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ ਪੰਜਾਬ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਰੋਕਿਆ ਹੋਇਆ ਸੰਘਰਸ਼ ਮੁੜ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ 31 ਅਗਸਤ ,ਬੋਲੇ ਪੰਜਾਬ ਬਿਉਰੋ;

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਜਥੇਬੰਦੀ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ।

ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੇ ਸੰਯੁਕਤ ਸਕੱਤਰ ਨਾਲ ਮੀਟਿੰਗ ਕਰਵਾਈ ਗਈ ਸੀ ਅਤੇ ਭਰੋਸਾ ਦਿੱਤਾ ਗਿਆ ਸੀ ਕਿ ਇਸ ਮਹੀਨੇ ਦੇ ਅੰਦਰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਕੇ ਮਸਲੇ ਹੱਲ ਕੀਤੇ ਜਾਣਗੇ। ਪਰ ਮਹੀਨਾ ਬੀਤਣ ‘ਤੇ ਵੀ ਕੋਈ ਮੀਟਿੰਗ ਨਹੀਂ ਹੋਈ।

ਇਸ ਲਈ ਮਜਬੂਰ ਹੋ ਕੇ ਯੂਨੀਅਨ ਨੇ ਸੰਘਰਸ਼ ਦੁਬਾਰਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਪ੍ਰੋਗਰਾਮ:
7 ਸਤੰਬਰ – ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਅੱਗੇ ਪਠਾਨਕੋਟ
8 ਸਤੰਬਰ – ਮੰਤਰੀ ਹਰਭਜਨ ਸਿੰਘ ETO ਦੇ ਘਰ ਅੱਗੇ
11 ਸਤੰਬਰ – ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਅੱਗੇ
12 ਸਤੰਬਰ – ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਘਰ ਅੱਗੇ
ਰੋਸ ਪ੍ਰਦਰਸ਼ਨ ਕੀਤੇ ਜਾਣਗੇ .

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।