ਫੀਲਡ ਕਾਮੇਂ ਮੁੱਖ ਕਾਰਜਕਾਰੀ ਅਫ਼ਸਰ ਸੀਵਰੇਜ ਬੋਰਡ ਦੇ ਖਿਲਾਫ 2 ਦਿਨਾਂ ਭੁੱਖ ਹੜਤਾਲ ਕਰਕੇ 24 ਸਤੰਬਰ ਨੂੰ ਚੰਡੀਗੜ੍ਹ ਵਿਖੇ ਕਰਨਗੇ ਰੋਸ ਪ੍ਰਦਰਸ਼ਨ

ਚੰਡੀਗੜ੍ਹ ਪੰਜਾਬ

ਮੁੱਖ ਕਾਰਜਕਾਰੀ ਅਫਸਰ ਵੱਲੋਂ ਜਥੇਬੰਦੀ ਨੂੰ ਮੀਟਿੰਗ ਦੇ ਕੇ ਨਹੀਂ ਪੁੱਜੇ ਮੌਕੇ ਤੇ ਇੰਜਨੀਅਰ ਇਨ ਚੀਫ ਨਾਲ ਹੋਈ ਗੱਲਬਾਤ ਅਨੁਸਾਰ ਮੰਗਾਂ ਉੱਪਰ ਕੋਈ ਕਾਰਵਾਈ ਨਾਂ ਕਰਨ ਤੇ ਜਥੇਬੰਦੀ ਵੱਲੋਂ ਵਾਕਆਊਟ ਕਰਕੇ ਕੀਤੀ ਨਾਅਰੇਬਾਜੀ

ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ;

ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਜਰਨਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ ਨੇ ਦੱਸਿਆ ਕਿ 18 ਅਗਸਤ ਦੇ ਸੀਵਰੇਜ ਬੋਰਡ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਰੋਸ ਧਰਨੇ ਦੇ ਸੰਬੰਧ ਵਿੱਚ ਅੱਜ ਇੱਕ ਸਤੰਬਰ ਨੂੰ ਜਥੇਬੰਦੀ ਨੂੰ ਮੁੱਖ ਕਾਰਜਕਾਰੀ ਅਫਸਰ ਵੱਲੋਂ ਮਿਊਸੀਪਲ ਭਵਨ ਸੈਕਟਰ 35 ਏ ਵਿਖੇ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਪਰ ਐਨ ਮੌਕੇ ਮੀਟਿੰਗ ਦਾ ਸਥਾਨ ਬਦਲ ਕੇ ਸੈਕਟਰ 27 ਏ ਸੀਵਰੇਜ ਬੋਰਡ ਦਫਤਰ ਚੰਡੀਗੜ੍ਹ ਵਿਖੇ ਕਰ ਦਿੱਤਾ ਗਿਆ ਮੀਟਿੰਗ ਦੇ ਸ਼ੁਰੂ ਵਿਚ ਇੰਜੀਨੀਅਰ ਇਨ ਚੀਫ ਵੱਲੋਂ ਦੱਸਿਆ ਗਿਆ ਕਿ ਮੁੱਖ ਕਾਰਜਕਾਰੀ ਅਫਸਰ ਕੁਝ ਸਮਾਂ ਲੇਟ ਹੋ ਸਕਦੇ ਹਨ ਪਰ ਡੇਢ ਦੋ ਘੰਟੇ ਉਡੀਕਣ ਦੇ ਬਾਵਜੂਦ ਵੀ ਮੁੱਖ ਕਾਰਜਕਾਰੀ ਅਫਸਰ ਮੀਟਿੰਗ ਕਰਨ ਲਈ ਨਹੀਂ ਆਏ ਪਰ ਉਹ ਸੈਕਟਰ 35 ਏ ਵਿਖੇ ਹੀ ਆਪਣੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਦੇ ਰਹੇ ਫਿਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਇੰਜੀਨੀਅਰ ਇਨ ਚੀਫ ਵੱਲੋਂ ਮੀਟਿੰਗ ਦੌਰਾਨ ਕੋਈ ਠੋਸ ਜਵਾਬ ਨਾਂ ਦੇਣ ਤੇ ਜਥੇਬੰਦੀ ਨੇ ਮੀਟਿੰਗ ਦਾ ਵਾਕਆਊਟ ਕੀਤਾ ਅਤੇ ਅਧਿਕਾਰੀਆਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ ।

ਮੀਟਿੰਗ ਦੌਰਾਨ ਸੀਨੀਅਰ ਮੀਤ ਪ੍ਰਧਾਨ ਬਲਰਾਜ ਮੌੜ,ਲਖਵਿੰਦਰ ਸਿੰਘ ਖਾਨਪੁਰ ਸੁਖਚੈਨ ਸਿੰਘ ਬਠਿੰਡਾ, ਕਿਸ਼ੋਰ ਚੰਦ ਗਾਜ, ਪੁਸ਼ਪਿੰਦਰ ਪਿੰਕੀ,ਤਾਰ ਸਿੰਘ ਬਰਨਾਲਾ ਅਮਰ ਸਿੰਘ ਮਾਨਸਾ, ਰਿਸ਼ੀ ਕੁਮਾਰ, ਰਣਜੀਤ ਸਿੰਘ ਰੋਪੜ, ਮੇਘ ਰਾਜ ਲੁਧਿਆਣਾ,ਆਗੂਆਂ ਨੇ ਕਿਹਾ ਕਿ ਮੁੱਖ ਕਾਰਜਕਾਰੀ ਅਫਸਰ ਅਤੇ ਮੁੱਖ ਦਫਤਰ ਦੇ ਇਸ ਵਤੀਰੇ ਦੇ ਖਿਲਾਫ ਜਥੇਬੰਦੀ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਸੰਘਰਸ਼ ਦੀ ਅਗਲੀ ਕੜੀ ਵਜੋਂ 22 ਅਤੇ 23 ਸਤੰਬਰ ਨੂੰ ਮੁੱਖ ਦਫਤਰ ਅੱਗੇ ਭੁੱਖ ਹੜਤਾਲ ਕੀਤੀ ਜਾਏਗੀ ਅਤੇ 24 ਸਤੰਬਰ 2026 ਨੂੰ ਮੁੱਖ ਦਫਤਰ ਸੀਵਰੇਜ ਬੋਰਡ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2004 ਤੋਂ ਪਹਿਲਾਂ ਭਰਤੀ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲਿਆਉਣ ਸਬੰਧੀ 30-07-2025 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲਿਆਉਣ ਸਬੰਧੀ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ੍ਹ ਅਤੇ ਸਥਾਨਕ ਸਰਕਾਰਾਂ ਵਿਭਾਗ ਚੰਡੀਗੜ੍ਹ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।,ਹਰ ਤਰ੍ਹਾਂ ਦੇ ਕੱਚੇ, ਕੰਟਰੈਕਟ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਿੱਚ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ ਮੰਡੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਅੱਠ-ਅੱਠ ਮਹੀਨੇ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ, ਦੋ ਦੋ ਸਾਲ ਤੋਂ ਕੱਚੇ ਕੰਟਰੈਕਟ ਕਾਮਿਆਂ ਦਾ ਪੀ ਐਫ ਅਤੇ ਰੈਗੂਲਰ ਕਰਮਚਾਰੀਆਂ ਦਾ ਜੀਪੀਐਫ ਵੀ ਜਮਾਂ ਨਹੀਂ ਕਰਵਾਇਆ ਜਾ ਰਿਹਾ, ਜਿਸ ਕਾਰਨ ਮੁਲਾਜ਼ਮਾਂ ਦਾ ਵੱਡਾ ਨੁਕਸਾਨ ਹੋ ਰਿਹਾ, ਰਿਟਾਇਰ ਕਰਮਚਾਰੀਆਂ ਨੂੰ ਉਹਨਾਂ ਦੇ ਬਣਦੇ ਬਕਾਏ ਲੰਮੇ ਸਮੇਂ ਤੋਂ ਪੈਡਿੰਗ ਪਏ ਹਨ ਮੁਲਾਜ਼ਮਾਂ ਨੂੰ ਨਹੀਂ ਦਿੱਤੇ ਜਾ ਰਹੇ ਮੁੱਖ ਦਫਤਰ ਫੰਡ ਰਿਲੀਜ ਨਹੀਂ ਕਰ ਰਿਹਾ। ਰਜਿੰਦਰ ਸਿੰਘ,ਮਨਪ੍ਰੀਤ ਸਿੰਘ ਜਲੰਧਰ, ਈਸ਼ਰ ਸਿੰਘ ਚੀਮਾ, ਹਰਪ੍ਰੀਤ ਸਿੰਘ ਦੁੱਗਲ ,ਗੁਰਪ੍ਰੀਤ ਸਿੰਘ, ਬਲਦੇਵ ਸਿੰਘ ਲੁਧਿਆਣਾ,ਰੋਹੀ ਰਾਮ,ਆਗੂਆਂ ਨੇ ਕਿਹਾ ਕਿ ਵਾਰ ਵਾਰ ਮੀਟਿੰਗਾਂ ਰੱਦ ਕਰਨ ਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਚੰਡੀਗੜ੍ਹ ਦੇ ਮੁੱਖ ਕਾਰਜਕਾਰੀ ਅਫਸਰ ਦੇ ਖਿਲਾਫ ਮਿਤੀ 22 ਸਤੰਬਰ ਅਤੇ 23 ਸਤੰਬਰ ਨੂੰ ਮੁੱਖ ਦਫਤਰ ਚੰਡੀਗੜ੍ਹ ਅੱਗੇ 2 ਦਿਨਾਂ ਭੁੱਖ ਹੜਤਾਲ ਕਰਕੇ 24 ਸਤੰਬਰ ਨੂੰ ਮੁੱਖ ਕਾਰਜਕਾਰੀ ਅਫ਼ਸਰ ਸੀਵਰੇਜ ਬੋਰਡ ਚੰਡੀਗੜ੍ਹ ਦੇ ਖਿਲਾਫ਼ ਸੈਕਟਰ 27 ਏ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।