ਮੋਹਾਲੀ, 3 ਸਤੰਬਰ, ਬੋਲੇ ਪੰਜਾਬ ਬਿਊਰੋ :
ਮੋਹਾਲੀ ਦੇ ਸੈਕਟਰ 67 ਵਿੱਚ ਸੀਪੀ ਮਾਲ ਨੇੜੇ ‘ਹੇਅਰ ਮਾਸਟਰ’ ਸੈਲੂਨ ਦੇ ਬਾਹਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ ਸੈਲੂਨ ਦੇ ਬਾਹਰ ਇੱਕ ਗੋਲੀ ਚਲਾਈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਦਾ ਮੁਆਇਨਾ ਕੀਤਾ। ਮਾਮਲਾ ਦਰਜ ਕਰ ਲਿਆ ਗਿਆ ਹੈ।
ਘਟਨਾ ਦੀ ਪੁਸ਼ਟੀ ਕਰਦੇ ਹੋਏ ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਜਾਂਚ ਕੀਤੀ। ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਸਿਰਫ਼ ਇੱਕ ਰਾਊਂਡ ਫਾਇਰ ਕੀਤਾ। ਸੈਲੂਨ ਮਾਲਕ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਕਵਰ ਦਿੱਤਾ ਗਿਆ ਹੈ।
ਇਹ ਘਟਨਾ ਬੀਤੀ ਰਾਤ 8:30 ਵਜੇ ਦੇ ਕਰੀਬ ਵਾਪਰੀ। ਸੈਲੂਨ ਮੈਨੇਜਰ ਨੇ ਪੁਲਿਸ ਨੂੰ ਗੋਲੀਬਾਰੀ ਬਾਰੇ ਸੂਚਿਤ ਕੀਤਾ, ਜਿਸ ਤੋਂ ਬਾਅਦ ਤੁਰੰਤ ਪੁਲਿਸ ਟੀਮਾਂ ਨੂੰ ਮੌਕੇ ‘ਤੇ ਤਾਇਨਾਤ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਸਪਲੈਂਡਰ ਮੋਟਰਸਾਈਕਲ ‘ਤੇ ਆਇਆ ਅਤੇ ਇੱਕ ਹੀ ਗੋਲੀ ਚਲਾਈ।











