ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦੇ 3 ਮੰਤਰੀ ਅੱਜ ਦੁਪਹਿਰੇ ਕਰਨਗੇ ਪ੍ਰੈੱਸ ਕਾਨਫਰੰਸ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 3 ਸਤੰਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਵਿੱਚ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (ਡੀਏ) ਦਾ ਮੁੱਦਾ ਗਰਮਾਇਆ ਹੋਇਆ ਹੈ। ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਇਸ ਸਬੰਧ ਵਿੱਚ, ਕੁਝ ਮੁਲਾਜ਼ਮਾਂ ਨੇ ਹਾਈ ਕੋਰਟ ਵਿੱਚ ਇੱਕ ਹੋਰ ਪਟੀਸ਼ਨ ਦਾਇਰ ਕੀਤੀ ਹੈ, ਜਿਸਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋ ਰਹੀ ਹੈ।

ਇਸ ਦੌਰਾਨ ਪੰਜਾਬ ਸਰਕਾਰ ਦੇ ਤਿੰਨ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਲਜੀਤ ਕੌਰ ਅੱਜ ਦੁਪਹਿਰ ਇੱਕ ਪ੍ਰੈਸ ਕਾਨਫਰੰਸ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਡੀਏ ਦੇ ਮੁੱਦੇ ‘ਤੇ ਸਰਕਾਰ ਦਾ ਰੁਖ਼ ਪੇਸ਼ ਕਰਨਗੇ। ਸਰਕਾਰ ਦਾ ਕਹਿਣਾ ਹੈ ਕਿ ਉਹ ਕਰਮਚਾਰੀਆਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲੇਗਾ।

ਜਿਕਰਯੋਗ ਹੈ ਕਿ ਦੋ ਦਿਨ ਪਹਿਲਾਂ 1 ਸਤੰਬਰ ਨੂੰ, ਸਰਕਾਰ ਨੇ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ; ਉਸ ਹੁਕਮ ਵਿੱਚ ਸਰਕਾਰ ਨੂੰ 15 ਦਿਨਾਂ ਦੇ ਅੰਦਰ ਸਾਰੇ ਮੁਲਾਜ਼ਮਾਂ ਨੂੰ ਡੀਏ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।