ਮਾਨਸਾ ‘ਚ ਦਸਮੇਸ਼ ਫੌਜ ਰੰਘਰੇਟਾ ਦਲ ਵੱਲੋਂ 11 ਮੈਂਬਰੀ ਕਮੇਟੀ ਗਠਿਤ; ਜਗਵੀਰ ਸਿੰਘ ਬਣੇ ਜ਼ਿਲ੍ਹਾ ਪ੍ਰਧਾਨ

ਪੰਜਾਬ

ਮਾਨਸਾ,5, ਸਤੰਬਰ (ਮਲਾਗਰ ਖਮਾਣੋ);

ਜ਼ਿਲ੍ਹਾ ਮਾਨਸਾ ਦੇ ਹਲਕਾ ਬੁਢਲਾਡਾ ਅਧੀਨ ਪੈਂਦੇ ਪਿੰਡ ਖੁਡਾਲਾ ਕਲਾਂ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ‘ਦਸਮੇਸ਼ ਫੌਜ ਰੰਘਰੇਟਾ ਦਲ’ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਮਾਨਸਾ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿੱਚ ਜਗਵੀਰ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਨਾਲ ਹੋਈ, ਜਿਸ ਤੋਂ ਬਾਅਦ ‘ਦਸਮੇਸ਼ ਫੌਜ ਰੰਘਰੇਟਾ ਦਲ’ ਦੀ ਲੀਡਰਸ਼ਿਪ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਜਥੇਬੰਦੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਨਵੀਂ 11 ਮੈਂਬਰੀ ਜ਼ਿਲ੍ਹਾ ਕਮੇਟੀ ਗਠਿਤ
ਜ਼ਿਲ੍ਹਾ ਪ੍ਰਧਾਨ: ਜਗਵੀਰ ਸਿੰਘ
ਜਨਰਲ ਸਕੱਤਰ: ਭਾਈ ਧਰਮ ਸਿੰਘ
ਵਾਈਸ ਪ੍ਰਧਾਨ: ਪਰਮੇਸ਼ਰ ਸਿੰਘ
ਇਸ ਮੌਕੇ ਪੰਜਾਬ ਪ੍ਰਧਾਨ ਮਨਦੀਪ ਸਿੰਘ ਰਾਜਨ, ਵਾਈਸ ਚੇਅਰਮੈਨ ਰਜਿੰਦਰ ਸਿੰਘ ਸੋਢੀ ਅਤੇ ਯੂਥ ਪੰਜਾਬ ਪ੍ਰਧਾਨ ਸਰਪੰਚ ਕੁਲਦੀਪ ਸਿੰਘ ਕੋਟ ਮੁਹੰਮਦ ਖਾਂ ਸਮੇਤ ਕਈ ਆਗੂ ਮੌਜੂਦ ਸਨ।
“ਗਰੀਬ ਅਤੇ ਲੋੜਵੰਦ ਪਰਿਵਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨਸਾਫ਼ ਲਈ ਠੋਕਰਾਂ ਖਾਣ ਵਾਲੇ ਪਰਿਵਾਰਾਂ ਦੀ ਮਦਦ ਲਈ ਦਸਮੇਸ਼ ਫੌਜ ਰੰਘਰੇਟਾ ਦਲ ਹਰ ਸਮੇਂ ਤਿਆਰ ਹੈ। ਧੱਕੇਸ਼ਾਹੀ ਕਰਨ ਵਾਲੇ ਅਨਸਰਾਂ ਨੂੰ ਜਥੇਬੰਦੀ ਵੱਲੋਂ ਸਖ਼ਤ ਤਾੜਨਾ ਕੀਤੀ ਜਾਂਦੀ ਹੈ।
ਜਗਵੀਰ ਸਿੰਘ, ਨੇ ਜਥੇਬੰਦੀ ਦੀ ਹਾਈਕਮਾਨ ਅਤੇ ਚੇਅਰਮੈਨ ਬਾਬਾ ਗੁਰਦਿਆਲ ਸਿੰਘ ਦਾ ਧੰਨਵਾਦ ਕਰਦਾ ਹਾਂ। ਮੈਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ, ਲਗਨ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ।” ਇਸ ਮੌਕੇ ਜ਼ਿਲ੍ਹਾ ਖ਼ਜ਼ਾਨਚੀ ਰਸ਼ਨਦੀਪ ਸਿੰਘ ਬੋਬਲ ਸਿੰਘ ਲਵੀ ਸਿੰਘ ਗੁਰਮੁੱਖ ਸਿੰਘ ਜਸ਼ਨਦੀਪ ਸਿੰਘ ਮਨਪ੍ਰੀਤ ਸਿੰਘ ਬਿਲਾ ਸਿੰਘ ਸੈਂਟੀ ਸਿੰਘ ਪ੍ਰਭੂ ਸਿੰਘ ਜਸਕਰਨ ਸਿੰਘ ਖੁਸ਼ਪ੍ਰੀਤ ਸਿੰਘ ਆਦਿ ਹਾਜ਼ਰ ਸਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।