ਨਵੀਂ ਦਿੱਲੀ, 5 ਸਤੰਬਰ, ਬੋਲੇ ਪੰਜਾਬ ਬਿਊਰੋ :
ਅੱਜ 5 ਸਤੰਬਰ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ 48 ਸਕੂਲ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਪ੍ਰਦਾਨ ਕਰਨਗੇ।
ਇਹ ਅਧਿਆਪਕ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ, ਸੈਨਿਕ ਸਕੂਲ, ਮਾਡਲ ਕਬਾਇਲੀ ਸਕੂਲ ਅਤੇ ਪ੍ਰਧਾਨ ਮੰਤਰੀ ਸ਼੍ਰੀ ਸਕੂਲ ਸਮੇਤ ਵੱਖ-ਵੱਖ ਸੰਸਥਾਵਾਂ ਵਿੱਚੋਂ ਚੁਣੇ ਗਏ ਹਨ।
ਇਸ ਸਮੂਹ ਵਿੱਚ 26 ਪੁਰਸ਼ ਅਤੇ 22 ਮਹਿਲਾ ਅਧਿਆਪਕ ਸ਼ਾਮਲ ਹਨ। ਪੰਜਾਬ ਤੇ ਚੰਡੀਗੜ੍ਹ ਤੋਂ ਇੱਕ-ਇੱਕ ਤੇ ਉੱਤਰ ਪ੍ਰਦੇਸ਼ ਤੋਂ ਤਿੰਨ ਅਧਿਆਪਕ ਚੁਣੇ ਗਏ ਹਨ, ਜਦੋਂ ਕਿ ਬਿਹਾਰ ਅਤੇ ਮੱਧ ਪ੍ਰਦੇਸ਼ ਤੋਂ ਦੋ-ਦੋ ਅਧਿਆਪਕ ਚੁਣੇ ਗਏ ਹਨ।












