ਉਸਾਰੀ ਮਜ਼ਦੂਰਾਂ ਦੀਆਂ ਮੰਗਾਂ ਤੇ ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਵਾਉਣ ਲਈ 16 ਸਤੰਬਰ ਨੂੰ ਰੋਸ ਪ੍ਰਦਰਸ਼ਨ ਕਰਕੇ ਐਸ ਡੀ ਐਮ ਨੂੰ ਦਿੱਤਾ ਜਾਵੇਗਾ ਮੰਗ ਪੱਤਰ

ਪੰਜਾਬ

26 ਸਤੰਬਰ ਦੀ ਸੂਬਾ ਪੱਧਰੀ ਮੋਗਾ ਰੈਲੀ ਵਿੱਚ ਸੈਂਕੜੇ ਉਸਾਰੀ ਕਿਰਤੀ ਹੋਣਗੇ ਸ਼ਾਮਲ


ਸ੍ਰੀ ਚਮਕੌਰ ਸਾਹਿਬ,7, ਸਤੰਬਰ ,ਬੋਲੇ ਪੰਜਾਬ ਬਿਊਰੋ;

ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਅਹੁਦੇਦਾਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸਿਮਰੂ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਫਿਰਕੂ ਫਾਸ਼ੀ ਹੱਲੇ ਅਤੇ ਕਾਰਪੋਰੇਟ ਪੱਖੀ ਅਤੇ ਮਜ਼ਦੂਰ ਵਿਰੋਧੀ ਬਣਾਏ ਚਾਰ ਕਿਰਤ ਕੋਡਾ ਵਿਰੁੱਧ 26 ਸਤੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਇਲਾਕਾ ਸ੍ਰੀ ਚਮਕੌਰ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਉਸਾਰੀ ਨਾਲ ਸੰਬੰਧਿਤ ਮਿਸਤਰੀ ਤੇ ਮਜ਼ਦੂਰ ਸ਼ਮੂਲੀਅਤ ਕਰਨਗੇ, ਮੀਟਿੰਗ ਵਿੱਚ ਫੈਸਲਾ ਕੀਤਾ ਕਿ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਜੋ ਕਿਰਤ ਵਿਭਾਗ ਵੱਲ ਲੰਮੇ ਸਮੇਂ ਤੋਂ ਪੈਂਡਿੰਗ ਪਈਆਂ ਹਨ ਉਹਨਾਂ ਨੂੰ ਲਾਗੂ ਕਰਾਉਣ, ਅਤੇ ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਾਉਣ ਲਈ ਪੰਜਾਬ ਸਰਕਾਰ ਵਿਰੁੱਧ 16 ਸਤੰਬਰ ਨੂੰ ਲੇਬਰ ਚੌਂਕ ਵਿਖੇ ਬਲਾਕ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਰੋਸ ਮਾਰਚ ਕਰਕੇ ਐਸਡੀਐਮ ਸ੍ਰੀ ਚਮਕੌਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਲੇਬਰ ਅਦਰ ਕੰਸਟ੍ਰਕਸ਼ਨ ਵੈੱਲਫੇਅਰ ਬੋਰਡ ਪੰਜਾਬ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਫੈਸਲਾ ਕੀਤਾ ਗਿਆ ਸੀ ਕਿ ਸਮੁੱਚੇ ਲੇਬਰ ਚੌਂਕਾਂ ਵਿੱਚ ਮਜ਼ਦੂਰਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ਤੇ ਦਿੱਤੀਆਂ ਜਾਣਗੀਆਂ ਪਰੰਤ ਇਹਨਾਂ ਐਲਾਨਾਂ ਨੂੰ ਵੀ ਤਿੰਨ ਮਹੀਨੇ ਬੀਤ ਜਾਣ ਤੇ ਵੀ ਇੱਕ ਵੀ ਫੈਸਲਾ ਲਾਗੂ ਨਹੀਂ ਕੀਤਾ ਗਿਆ ।ਜਿਸ ਕਰਕੇ ਸਮੁੱਚੇ ਮਜ਼ਦੂਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ। ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਕੀਤੀ ਗਈ। ਮੀਟਿੰਗ ਵਿੱਚ ਇਨਕਲਾਬੀ ਜਮਹੂਰੀ ਲਹਿਰ ਦੇ ਆਗੂ ਅਜਮੇਰ ਸਿੰਘ ਸਮਰਾ, ਮਿਸਤਰੀ ਭੂਰਾ ਸਿੰਘ ਦੀ ਬੇਵਕਤੀ ਮੌਤ ਤੇ ਸ਼ੋਕ ਮਤਾ ਪਾ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਵਿੱਚ ਸੁਰਿੰਦਰ ਸਿੰਘ ਗੁਲਾਬ ਚੰਦ ਚੌਹਾਨ ਗੁਰਮੇਲ ਸਿੰਘ ਅਜੈਬ ਸਿੰਘ ਸਮਾਣਾ, ਜਗਮੀਤ ਸਿੰਘ ,ਸਤਵਿੰਦਰ ਸਿੰਘ ਨੀਟਾ ,ਰਮੇਸ਼ ਕੁਮਾਰ ਕਾਕਾ, ਓਮਕਾਰ ਸਿੰਘ ,ਕਮਲਜੀਤ ਸਿੰਘ, ਜਸਬੀਰ ਸਿੰਘ ,ਮਲਾਗਰ ਸਿੰਘ, ਜੀਵਨ ਸਿੰਘ ਆਦਿ ਆਗੂ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।