ਸੰਗਤ ਦੀ ਸਹੂਲਤ ਲਈ ਗੁਰਦੁਆਰਾ ਬੰਗਲਾ ਸਾਹਿਬ ’ਚ ਕੜਾਹ ਪ੍ਰਸਾਦਿ ਪਰਚੀ ਲਈ ਲਗੀ ਆਟੋਮੈਟਿਕ ਸੈਲਫ਼-ਸਰਵਿਸ ਮਸ਼ੀਨ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 8 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਕੜਾਹ ਪ੍ਰਸਾਦਿ ਦੀ ਪਰਚੀ ਪ੍ਰਾਪਤ ਕਰਨ ਵਾਸਤੇ ਆਟੋਮੈਟਿਕ ਸੈਲਫ਼-ਸਰਵਿਸ ਮਸ਼ੀਨ ਸਥਾਪਿਤ ਕੀਤੀ ਗਈ ਹੈ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਮਸ਼ੀਨ ਦੀ ਸ਼ੁਰੂਆਤ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਅਰਦਾਸ ਉਪਰੰਤ ਕੀਤੀ ਗਈ। ਇਹ ਮਸ਼ੀਨ ਐਕਸਿਸ ਬੈਂਕ ਵੱਲੋਂ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਸ਼ੀਨ ’ਤੇ ਮੌਜੂਦ ਕਿਊਆਰ ਕੋਡ ਰਾਹੀਂ ਸੰਗਤ ਬਿਨਾਂ ਲਾਈਨ ਵਿੱਚ ਲੱਗਿਆਂ ਕੜਾਹ ਪ੍ਰਸਾਦਿ ਦੀ ਪਰਚੀ ਆਸਾਨੀ ਨਾਲ ਪ੍ਰਾਪਤ ਕਰ ਸਕੇਗੀ। ਗੁਰਪੁਰਬਾਂ ਅਤੇ ਛੁੱਟੀ ਵਾਲੇ ਦਿਨਾਂ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਲਈ ਇਹ ਸਹੂਲਤ ਵਿਸ਼ੇਸ਼ ਤੌਰ ’ਤੇ ਲਾਹੇਵੰਦ ਰਹੇਗੀ। ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਸੰਗਤ ਦੀ ਸਹੂਲਤ ਅਤੇ ਬਿਹਤਰ ਸੇਵਾ ਨੂੰ ਧਿਆਨ ਵਿੱਚ ਰੱਖਦਿਆਂ ਆਉਣ ਵਾਲੇ ਸਮੇਂ ਵਿੱਚ ਦਿੱਲੀ ਦੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਵੀ ਅਜਿਹੀਆਂ ਮਸ਼ੀਨਾਂ ਸਥਾਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਇਸ ਉਪਰਾਲੇ ਲਈ ਐਕਸਿਸ ਬੈਂਕ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।