ਭਗਵੰਤ ਸਿੰਘ ਮਾਨ ਹੋਰਾਂ ਨਿਜੀ ਦਿਲਚਸਪੀ ਲੈ ਕੇ ਰੱਖਿਆ ਬਜ਼ੁਰਗਾਂ ਦਾ ਖਿਆਲ : ਕੁਲਵੰਤ ਸਿੰਘ

ਪੰਜਾਬ

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 124ਵੀਂ ਅਤੇ 125ਵੀਂ ਬੱਸ ਰਵਾਨਾ

ਮੋਹਾਲੀ 10 ਸਤੰਬਰ ,ਬੋਲੇ ਪੰਜਾਬ ਬਿਉਰੋ;
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ -ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ 2 ਬੱਸਾਂ ਨੂੰ ਰਵਾਨਾ ਕੀਤਾ ਗਿਆ, ਇਸ ਸਬੰਧੀ ਵਧੇਰੇ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅੱਜ ਪਿੰਡ ਸੈਦਪੁਰ ਅਤੇ ਰੁੜਕਾ ਤੋਂ 124ਵੀਂ ਅਤੇ 125 ਬੱਸਾਂ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ ਹੈ । ਅਤੇ ਸੀਨੀਅਰ ਸਿਟੀਜਨ ਦੇ ਵਿੱਚ ਇਸ ਯਾਤਰਾ ਨੂੰ ਲੈ ਕੇ ਬਹੁਤ ਉਤਸਾਹ ਪਾਇਆ ਜਾ ਰਿਹਾ ਹੈ, ਜੋ ਕਿ ਸਾਡੇ ਲਈ ਬੇਹਦ ਚੰਗੀ ਗੱਲ ਹੈ। ਕਿਉਂਕਿ ਜਿਸ ਉਮੀਦ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਇਹ ਯਾਤਰਾ ਸ਼ੁਰੂ ਕੀਤੀ ਗਈ ਸੀ , ਅਸੀਂ ਉਸ ਵਿੱਚ ਸਫਲ ਹੋ ਰਹੇ ਹਾਂ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਜਿਸ ਤਰ੍ਹਾਂ ਬੱਚੇ ਆਪਣੇ ਮਾਂ -ਬਾਪ ਦਾ ਖਿਆਲ ਰੱਖਦੇ ਹਨ, ਉਸੇ ਤਰ੍ਹਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਸੂਬੇ ਦੇ ਸੀਨੀਅਰ ਸਿਟੀਜਨ ਦਾ ਨਿਜੀ ਦਿਲਚਸਪੀ ਲੈ ਕੇ ਖਿਆਲ ਰੱਖਿਆ ਅਤੇ ਸੀਨੀਅਰ ਸਿਟੀਜਨ ਦੀ ਆਸਥਾ ਅਤੇ ਸ਼ਰਧਾ ਦੇ ਅਨੁਸਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ, ਅੱਜ ਇਸ ਯਾਤਰਾ ਨੂੰ ਲੈ ਕੇ ਵੱਡੇ ਪੱਧਰ ਤੇ ਰਜਿਸਟਰੇਸ਼ਨ ਲਗਾਤਾਰ ਜਾਰੀ ਹੈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਲਾਵਾ ਖਾਟੂਸ਼ਾਮ, ਹਰਿਦੁਆਰ,ਮਥੁਰਾ, ਬਰਿੰਦਾਵਨ ਧਾਰਮਿਕ ਸਥਾਨਾਂ ਦੇ ਲਈ ਵੀ ਸ਼ਰਧਾਲੂਆਂ ਦੇ ਕਾਫਲੇ ਰੋਜ਼ਾਨਾ ਰਵਾਨਾ ਹੋ ਰਹੇ ਹਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅੱਜ ਇਸ ਯਾਤਰਾ ਤੇ ਬੀਬੀਆਂ ਦਾ ਜੱਥਾ ਵੀ ਜਾ ਰਿਹਾ ਹੈ, ਅਤੇ ਬੀਬੀਆਂ ਦੇ ਖਾਤੇ ਵਿੱਚ ਮਾਵਾਂ -ਧੀਆਂ ਸਤਿਕਾਰ ਯੋਜਨਾ ਵਾਲੇ ਪੈਸੇ ਵੀ ਆ ਚੁੱਕੇ ਹਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਵਾਅਦੇ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਹੋਰਾਂ ਦੇ ਵੱਲੋਂ ਜੋ ਗਰੰਟੀਆਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਸਭਨਾਂ ਨੂੰ ਪੂਰਾ ਕਰਨ ਉਪਰੰਤ ਹੁਣ ਅਗਾਂਹ ਚੱਲਦੇ ਹੋਏ ਪੰਜਾਬ ਦੇ ਵਿੱਚ -ਖੇਡਾਂ ਵਤਨ ਪੰਜਾਬ ਦੀਆਂ- ਦਾ ਚੌਥਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ, ਜਿਸ ਦੇ ਤਹਿਤ 14 ਤੋਂ 70 ਸਾਲ ਉਮਰ ਵਰਗ ਦੇ ਖਿਡਾਰੀ ਹਿੱਸਾ ਲੈ ਰਹੇ ਹਨ ਅਤੇ ਅੱਜ ਹਰ ਬਲਾਕ ਵਿੱਚ ਖੇਡਾਂ ਦਾ ਆਯੋਜਨ ਹੋ ਰਿਹਾ ਹੈ , ਇਸ ਦੇ ਨਾਲ ਹੀ ਪੰਜਾਬ ਦੇ ਹਰ ਇਲਾਕੇ ਵਿੱਚ ਵੱਡੇ ਪੱਧਰ ਤੇ ਖੇਡ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਹੈ, ਅਤੇ ਵੱਡੇ ਪੱਧਰ ਤੇ ਸੂਬੇ ਭਰ ਵਿੱਚ ਲਾਈਬ੍ਰੇਰੀਆਂ ਵੀ ਬਣਾਈਆਂ ਜਾ ਰਹੀਆਂ ਹਨ , ਤਾਂ ਕਿ ਬੱਚਿਆਂ ਨੂੰ ਸਹੀ ਪਾਸੇ ਵੱਲ ਤੋਰ ਕੇ ਨਸ਼ਿਆਂ ਦੀ ਲਾਹਨਤ ਤੋਂ ਦੂਰ ਕੀਤਾ ਜਾ ਸਕੇ, ਅਤੇ ਨੌਜਵਾਨ ਪੀੜੀ ਆਪਣਾ ਧਿਆਨ ਪੜ੍ਹਾਈ ਦੇ ਨਾਲ- ਨਾਲ ਖੇਡ ਮੈਦਾਨ ਵੱਲ ਵੀ ਲਗਾ ਸਕਣ, ਉਹਨਾਂ ਕਿਹਾ ਕਿ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਜਿਹੜੇ ਸੀਨੀਅਰ ਸਿਟੀਜਨ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਰਹੇ ਹਨ, ਉਹਨਾਂ ਨੂੰ ਮੈਂ ਸੁਖ ਸ਼ੁਭਕਾਮਨਾਵਾਂ ਆਖਦਾ ਹਾਂ ਅਤੇ ਪਰਮਾਤਮਾ ਅੱਗੇ ਇਹ ਅਰਦਾਸ ਕਰਦਾ ਹਾਂ ਕਿ ਜੋ ਮਨੋਕਾਮਨਾ ਮਨ ਵਿੱਚ ਲੈ ਕੇ ਇਹ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਰਹੇ ਹਨ, ਪਰਮਾਤਮਾ ਉਹਨਾਂ ਦੀ ਮਨੋਕਾਮਨਾ ਪੂਰੀ ਕਰਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਉਚੇਚੇ ਤੌਰ ਤੇ ਧੰਨਵਾਦ ਕਰਦੇ ਹਨ, ਜਿਨਾਂ ਨੇ ਸੀਨੀਅਰ ਸਿਟੀਜਨ ਦੀ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਯਾਤਰਾ ਸ਼ੁਰੂ ਕਰਵਾਈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਇਹ ਸਿਲਸਿਲਾ ਅਗਾਂਹ ਵੀ ਲਗਾਤਾਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਤੇ ਯਾਤਰਾ ਸਬੰਧੀ ਵਧੇਰੇ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ- ਫੂਲਰਾਜ ਸਿੰਘ -ਸਟੇਟ ਅਵਾਰਡੀ ਹੋਰਾਂ ਦੱਸਿਆ ਕਿ ਇਸ ਯੁੱਤਰਾ ਨੂੰ ਲੈ ਕੇ ਵੱਡੇ ਪੱਧਰ ਤੇ ਰੋਜ਼ਾਨਾ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ, ਜਿਨਾਂ ਬਾਰੇ ਵਿਸਥਾਰਥਿਕ ਰਿਪੋਰਟ ਹਰ ਸ਼ਾਮ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਧਿਆਨ ਵਿੱਚ ਲਿਆ ਦਿੱਤੀ ਜਾਂਦੀ ਹੈ, ਇਸ ਮੌਕੇ ਤੇ ਹਲਕਾ ਕੋਆਰਡੀਨੇਟਰ ਫੂਲ ਫੂਲਰਾਜ ਸਿੰਘ ਤੋਂ ਇਲਾਵਾ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ- ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਬੜਾ, ਕੈਪਟਨ ਗੁਲਜਾਰ ਸਿੰਘ ,ਮਲਕੀਤ ਕੌਰ ਪਤਨੀ ਗੁਰਜੀਤ ਸਿੰਘ ਸੈਦਪੁਰ, ਹਰਨੇਕ ਸਿੰਘ, ਹਰਦੀਪ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਨਵਪ੍ਰੀਤ ਸਿੰਘ ਜਸਪਾਲ ਸਿੰਘ , ਕਿਰਨਦੀਪ ਕੌਰ ਪਤਨੀ ਹਰਜੀਤ ਸਿੰਘ ਰੁੜਕਾ, ਹਰਕਮਲਜੀਤ ਸਿੰਘ ਨੰਬਰਦਾਰ, ਕਰਮਜੀਤ ਸਿੰਘ ਸੈਣੀ, ਬੀ.ਸੀ ਪ੍ਰਧਾਨ ਮਾਨ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਵੀ ਹਾਜ਼ਰ ਸਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।