ਜਲੰਧਰ ‘ਚ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ 

ਚੰਡੀਗੜ੍ਹ ਪੰਜਾਬ

ਜਲੰਧਰ, 10 ਸਤੰਬਰ, ਬੋਲੇ ਪੰਜਾਬ ਬਿਊਰੋ :

ਜਲੰਧਰ ਵਿੱਚ ਸਾਬਕਾ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ 93 ਸਾਲ ਦੀ ਉਮਰ ਵਿੱਚ ਬਸਤੀ ਇਲਾਕੇ ਸਥਿਤ ਆਪਣੇ ਨਿਵਾਸ ਸਥਾਨ ‘ਤੇ ਆਖਰੀ ਸਾਹ ਲਏ। 

ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਫੇਸਬੁੱਕ ਪੋਸਟ ਰਾਹੀਂ ਭਗਤ ਚੁੰਨੀ ਲਾਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ।

ਭਗਤ ਚੁੰਨੀ ਲਾਲ ਲੰਬੇ ਸਮੇਂ ਤੱਕ ਜਲੰਧਰ ਪੱਛਮੀ ਦੀ ਸਿਆਸਤ ਵਿੱਚ ਇੱਕ ਪ੍ਰਮੁੱਖ ਸ਼ਖਸੀਅਤ ਰਹੇ। ਉਨ੍ਹਾਂ ਨੇ ਪੰਜਾਬ ਸਰਕਾਰ ਵਿੱਚ ਜੰਗਲਾਤ ਤੇ ਜੰਗਲੀ ਜੀਵ ਅਤੇ ਕਿਰਤ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।