ਚੰਡੀਗੜ੍ਹ, 10 ਸਤੰਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵਿੱਚ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਅੱਜ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਜਲੰਧਰ ਦੇ ਬਸਤੀ ਇਲਾਕੇ ਸਥਿਤ ਆਪਣੇ ਘਰ ਵਿਖੇ ਲਗਭਗ 94 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ।
ਉਨ੍ਹਾਂ ਦਾ ਅੰਤਿਮ ਸਸਕਾਰ ਸ਼ਾਮ ਕਰੀਬ 5 ਵਜੇ ਬਸਤੀ ਸ਼ੇਖ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਦੌਰਾਨ, ਪੰਜਾਬ ਸਰਕਾਰ ਨੇ ਸਾਬਕਾ ਮੰਤਰੀ ਦੇ ਸਨਮਾਨ ਵਿੱਚ ਅੱਜ ਸਰਕਾਰੀ ਦਫ਼ਤਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।











