ਖੰਭੇ ਨਾਲ ਟਕਰਾਉਣ ਤੋਂ ਬਾਅਦ ਟਰੱਕ ਨੂੰ ਲੱਗੀ ਅੱਗ, ਡਰਾਈਵਰ ਤੇ 200 ਬੱਕਰੀਆਂ ਦੀ ਮੌਤ 

ਨੈਸ਼ਨਲ

ਹੈਦਰਾਬਾਦ, 10 ਸਤੰਬਰ, ਬੋਲੇ ਪੰਜਾਬ ਬਿਊਰੋ :

ਤੇਲੰਗਾਨਾ ਦੇ ਮਹਿਬੂਬਨਗਰ ਜ਼ਿਲ੍ਹੇ ਵਿੱਚ ਭੂਤਪੁਰ ਪਿੰਡ ਨੇੜੇ ਨੈਸ਼ਨਲ ਹਾਈਵੇ-44 ‘ਤੇ ਸਵੇਰੇ ਕਰੀਬ 4 ਵਜੇ 200  ਦੇ ਲਗਭਗ ਬੱਕਰੀਆਂ ਲੈ ਕੇ ਜਾ ਰਿਹਾ ਇੱਕ ਡੀਸੀਐਮ (DCM) ਟਰੱਕ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਖੰਭੇ ਨਾਲ ਟੱਕਰ ਤੋਂ ਬਾਅਦ ਟਰੱਕ ਦੀ ਡੀਜ਼ਲ ਟੈਂਕੀ ਫਟ ਗਈ ਅਤੇ ਚੰਗਿਆੜੀਆਂ ਕਾਰਨ ਉਸ ਨੂੰ ਭਿਆਨਕ ਅੱਗ ਲੱਗ ਗਈ।

ਹਾਦਸੇ ਵਿੱਚ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਟਰੱਕ ਵਿੱਚ ਮੌਜੂਦ ਸਾਰੀਆਂ ਬੱਕਰੀਆਂ ਅੱਗ ਵਿੱਚ ਸੜ ਕੇ ਮਰ ਗਈਆਂ। 

ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ। 

ਪੁਲਿਸ ਨੇ ਡਰਾਈਵਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਹਾਦਸੇ ਕਾਰਨ ਹੋਏ ਕੁੱਲ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।