ਪੰਜਾਬ ਪੁਲਿਸ ਵਲੋਂ Wanted Gangster ਦੀ ਯੂਰਪ ਤੋਂ ਹਵਾਲਗੀ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 12 ਸਤੰਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਲੜਾਈ ਵਿੱਚ ਸਫਲਤਾ ਹਾਸਲ ਕੀਤੀ ਹੈ। ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ, ਪੰਜਾਬ ਪੁਲਿਸ ਨੇ ਅੱਜ ਮੋਲਡੋਵਾ ਗਣਰਾਜ ਤੋਂ ਲੋੜੀਂਦੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਦੀ ਹਵਾਲਗੀ (extradition) ਕਰਵਾ ਲਈ ਹੈ। ਅੰਮ੍ਰਿਤਪਾਲ ਸਿੰਘ ਜੱਗੂ ਭਗਵਾਨਪੁਰੀਆ ਗੈਂਗ ਦਾ ਇੱਕ ਅਹਿਮ ਮੈਂਬਰ ਹੈ।

ਉਹ ਪੰਜਾਬ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਯੂ.ਏ.ਪੀ.ਏ. (UAPA), ਅਸਲਾ ਐਕਟ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਸਮੇਤ ਕਈ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਸੀ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਯੂਰਪੀ ਦੇਸ਼ ਤੋਂ ਕਿਸੇ ਵੱਡੇ ਭਗੌੜੇ ਅਪਰਾਧੀ ਦੀ ਹਵਾਲਗੀ ਸਫਲਤਾਪੂਰਵਕ ਨੇਪਰੇ ਚਾੜ੍ਹੀ ਗਈ ਹੈ।

ਪੰਜਾਬ ਪੁਲਿਸ ਨੇ ਇਸ ਅਪਰਾਧੀ ਨੂੰ ਕਾਬੂ ਕਰਨ ਲਈ ‘ਆਪਰੇਸ਼ਨ ਈਸਟਰਨ ਰੀਚ’ (Operation Eastern Reach) ਚਲਾਇਆ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਪੰਜਾਬ) ਅਤੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਪੰਜਾਬ) ਨੇ ਇਸ ਗੁਪਤ ਖੁਫੀਆ-ਅਧਾਰਿਤ ਆਪਰੇਸ਼ਨ (ਭਗੌੜੇ ਦੀ ਭਾਲ) ਵਿੱਚ ਅਹਿਮ ਭੂਮਿਕਾ ਨਿਭਾਈ, ਜੋ ਪਿਛਲੇ ਛੇ ਮਹੀਨਿਆਂ ਤੋਂ ਚੱਲ ਰਿਹਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।