ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀਆਂ ਮੰਗਾਂ ਸਬੰਧੀ 21 ਸਤੰਬਰ ਨੂੰ ਸਿਹਤ ਮੰਤਰੀ ਨਾਲ ਹੋਵੇਗੀ ਅਹਿਮ ਮੀਟਿੰਗ

ਪੰਜਾਬ

ਪਟਿਆਲਾ, 15 ਸਤੰਬਰ,ਬੋਲੇ ਪੰਜਾਬ ਬਿਊਰੋ;

ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ ਨਿਰਧਾਰਤ ਕੀਤੀ ਗਈ ਹੈ। ਇਹ ਮੀਟਿੰਗ 21 ਸਤੰਬਰ 2026 ਨੂੰ ਸਵੇਰੇ 11:00 ਵਜੇ ਸੈਕਟਰ-01, ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਦੇ ਕਮਰਾ ਨੰਬਰ 31 ਵਿੱਚ ਹੋਵੇਗੀ।

ਜਾਰੀ ਪੱਤਰ ਅਨੁਸਾਰ ਆਸ਼ਾ ਵਰਕਰਾਂ ਦੀਆਂ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨਾਲ ਪੈਨਲ ਮੀਟਿੰਗ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਮਨਜ਼ੂਰ ਕਰਦਿਆਂ ਇਹ ਮੀਟਿੰਗ ਤੈਅ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀਆਂ ਮੰਗਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਆਸ਼ਾ ਵਰਕਰਾਂ ਵੱਲੋਂ ਮੁੱਖ ਤੌਰ ’ਤੇ ਮਾਣ-ਭੱਤੇ ਵਿੱਚ ਵਾਧਾ, ਘੱਟੋ-ਘੱਟ 24 ਹਜ਼ਾਰ ਰੁਪਏ ਮਹੀਨਾਵਾਰ ਮਿਹਨਤਾਨਾ, ਸੇਵਾ ਮੁਕਤ ਹੋਣ ’ਤੇ ਬਣਦੇ ਲਾਭ ਦੇਣ, ਫੈਸਿਲੀਟੇਟਰਾਂ ਦੇ ਟੂਰ ਮਨੀ ਵਿੱਚ ਵਾਧਾ ਅਤੇ ਆਸ਼ਾ ਵਰਕਰਾਂ ਦੇ ਇਨਸੈਂਟਿਵ ਵਿੱਚ ਵਾਧਾ ਕਰਨ ਸਮੇਤ ਹੋਰ ਮੰਗਾਂ ਸਰਕਾਰ ਦੇ ਸਾਹਮਣੇ ਰੱਖੀਆਂ ਗਈਆਂ ਹਨ।

ਜਥੇਬੰਦੀਆਂ ਦਾ ਕਹਿਣਾ ਹੈ ਕਿ ਆਸ਼ਾ ਵਰਕਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਿਹਤ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਸੇਵਾਵਾਂ ਨਿਭਾ ਰਹੀਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਮਿਲਣ ਵਾਲਾ ਮਾਣ-ਭੱਤਾ ਉਨ੍ਹਾਂ ਦੀ ਮਿਹਨਤ ਅਤੇ ਵਧ ਰਹੀ ਮਹਿੰਗਾਈ ਦੇ ਮੁਕਾਬਲੇ ਬਹੁਤ ਘੱਟ ਹੈ।

ਆਸ਼ਾ ਵਰਕਰਾਂ ਨੇ ਉਮੀਦ ਜਤਾਈ ਕਿ 21 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਸਰਕਾਰ ਉਨ੍ਹਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਢੁੱਕਵੇਂ ਫੈਸਲੇ ਲਵੇਗੀ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।